ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਘਣੂੰਪੁਰ ਕਾਲੇ ਇਲਾਕੇ ਵਿਚ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦਾ ਕਤਲ ਕੀਤਾ ਗਿਆ ਹੈ, ਉਹ ਕਤਲ ਕੇਸ ਵਿਚ ਜੇਲ ਵਿਚ ਬੰਦ ਸੀ ਅਤੇ ਪੰਜ ਸਾਲ ਬਾਅਦ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਰਾਮ ਤੀਰਥ ਰੋਡ ਆਪਣੇ ਕਿਸੇ ਨਿੱਜੀ ਕੰਮ ਲਈ ਪਿੰਡ ਕਾਲੇ ਗੋਬਰ ਗੈਸ ਪਲਾਂਟ ਦੇ ਨੇੜੇ ਕਿਸੇ ਕੰਮ ਲੈ ਕੇ ਆਇਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ’ਚ ਫਿਰ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, 1 ਹਜ਼ਾਰ ਤੋਂ 1500 ਰੁਪਏ ’ਚ ਤੈਅ ਹੁੰਦੇ ਸੀ ਰੇਟ
ਇਸ ਦੌਰਾਨ ਲਾਲਾ ਨਾਮਕ ਵਿਅਕਤੀ ਵਲੋਂ ਉਸ ’ਤੇ ਤਾਬਤੋੜ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਦੋ ਗੋਲ਼ੀਆਂ ਲੱਗੀਆਂ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਬਹੁ-ਚਰਚਿਤ ਈਸੇਵਾਲ ਗੈਂਗਰੇਪ ਮਾਮਲੇ ’ਚ ਅਦਾਲਤ ਦਾ ਵੱਡਾ ਫ਼ੈਸਲਾ, 5 ਦੋਸ਼ੀਆਂ ਨੂੰ ਉਮਰ ਕੈਦ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਯੂਕ੍ਰੇਨ ਤੋਂ ਪਰਤੀ ਬੰਦਨਾ ਸੂਦ, ਹਾਲਾਤ ਬਿਆਨ ਕਰਦੇ ਬੋਲੀ, 'ਭੁੱਖੇ ਹੀ ਰਹਿਣਾ ਪਿਆ, ਪਾਣੀ ਵੀ ਨਹੀਂ ਹੋਇਆ ਨਸੀਬ'
NEXT STORY