ਬਠਿੰਡਾ (ਸੁਖਵਿੰਦਰ) : ਬੀਤੀ 4 ਮਾਰਚ ਨੂੰ ਮਲੋਟ ਰੋਡ ’ਤੇ ਚੌਕੀਦਾਰ ਦਾ ਕਤਲ ਕਰਨ ਦੇ ਮਾਮਲੇ ’ਚ ਪੁਲਸ ਨੇ ਧੋਬੀਆਣਾ ਵਾਸੀ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ 4 ਮਾਰਚ ਨੂੰ ਮਲੋਟ ਰੋਡ ’ਤੇ ਚੌਕੀਦਾਰ ਕ੍ਰਿਸ਼ਨ ਕੁਮਾਰ ਵਾਸੀ ਅਯੁੱਧਿਆ ਦੀ ਲਾਸ਼ ਮਿਲੀ ਸੀ, ਜਿਸ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦੇ ਨਿਸ਼ਾਨ ਸਨ। ਮ੍ਰਿਤਕ ਦੇ ਭਤੀਜੇ ਲਲਿਤ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰਾਂ ਖ਼ਿਲਾਫ ਕੇਸ ਦਰਜ ਕੀਤਾ ਹੈ।
ਇਸ ਮਾਮਲੇ ਦੀ ਜਾਂਚ ਕਰਦਿਆਂ ਪੁਲਸ ਨੇ 2 ਟਰਾਲਾ ਚਾਲਕਾਂ ਗੁਰਪ੍ਰੀਤ ਸਿੰਘ ਅਤੇ ਬਲਜਿੰਦਰ ਸਿੰਘ ਵਾਸੀ ਪੱਕਾ ਧੋਬੀਆਣਾ ਨੂੰ ਨਾਮਜ਼ਦ ਕੀਤਾ ਹੈ। ਬਾਅਦ ’ਚ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਅਨੁਸਾਰ ਉਕਤ ਟਰਾਲੀ ਚਾਲਕਾਂ ਦੀ ਚੌਕੀਦਾਰ ਕ੍ਰਿਸ਼ਨਾ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਲੋਹੇ ਦੀ ਰਾਡ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਟਰਾਲੀ ਲੈ ਕੇ ਭੱਜ ਗਏ। ਪੁਲਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।
ਪੰਜਾਬ ਦੀ ਸਰਹੱਦ ਕੀਤੀ ਗਈ ਸੀਲ ! ਵੱਡੀ ਗਿਣਤੀ 'ਚ ਪੁਲਸ ਤਾਇਨਾਤ
NEXT STORY