ਮਾਨਸਾ (ਮਿੱਤਲ) — ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਆਸ਼ਕਾਂ ਦੇ ਨਾਲ ਮਿਲ ਕੇ ਆਪਣੇ ਹੀ ਪਤੀ ਦਾ ਕਤਲ ਕਰਵਾਉਣ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਜ਼ਿਲਾ ਮਾਨਸਾ ਦੀ ਇਕ ਅਦਾਲਤ ਨੇ ਮਹਿਲਾ ਸਮੇਤ 3 ਵਿਅਕਤੀਆਂ ਨੂੰ ਕੈਦ ਤੇ ਜ਼ੁਰਮਾਨੇ ਦੀ ਸਜ਼ਾ ਸੁਣਵਾਈ।
ਜਾਣਕਾਰੀ ਮੁਤਾਬਕ 11 ਸੰਤਬਰ 2014 ਦੀ ਰਾਤ ਨੂੰ ਪਿੰਡ ਝੰਡੂਕੇ 'ਚ ਇਕ ਮਹਿਲਾ ਸੁਖਪਾਲ ਕੌਰ ਨੇ ਆਪਣੇ ਨਾਜਾਇਜ਼ ਸੰਬੰਧਾਂ 'ਚ ਰੁਕਾਵਟ ਬਣਦੇ ਆਪਣੇ ਹੀ ਪਤੀ ਜਸਵਿੰਦਰ ਸਿੰਘ ਦਾ ਆਪਣੇ ਪ੍ਰੇਮੀਆਂ ਮਨਦੀਪ ਸਿੰਘ ਨਿਵਾਸੀ ਬਣਾਂਵਾਲੀ ਤੇ ਗੁਰਦਰਸ਼ਨ ਸਿੰਘ ਨਿਵਾਸੀ ਪਿੰਡ ਫੱਤਾ ਮਾਲੋਕਾ ਦੇ ਨਾਲ ਮਿਲ ਕੇ ਕਤਲ ਕਰ ਦਿੱਤਾ ਸੀ।
ਇਸ ਸੰਬੰਧੀ ਮ੍ਰਿਤਕ ਜਸਵਿੰਦਰ ਸਿੰਘ ਦੇ ਭਰਾ ਬਲਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਨਿਵਾਸੀ ਝੰਡੂਕੇ ਦੇ ਬਿਆਨਾਂ 'ਤੇ ਥਾਣਾ ਝੁਨੀਰ ਦੀ ਪੁਲਸ ਨੇ ਸੁਖਪਾਲ ਕੌਰ, ਮਨਦੀਪ ਸਿੰਘ ਤੇ ਗੁਰਦਰਸ਼ਨ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਸੁਣਵਾਈ ਲਈ ਅਦਾਲਤ 'ਚ ਪੇਸ਼ ਕੀਤਾ, ਜਿਥੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਮਾਣਯੋਗ ਵਧੀਕ ਸੈਸ਼ਨ ਜੱਜ ਮਾਨਸਾ ਜਸਪਾਲ ਵਰਮਾ ਦੀ ਅਦਾਲਤ ਵਲੋਂ ਉਕਤ ਤਿੰਨਾਂ ਨੂੰ ਉਮਰ ਕੈਦ ਦੀ ਸਜ਼ਾ ਤੇ 15-15 ਹਜ਼ਾਰ ਰੁਪਏ ਜ਼ੁਰਮਾਨੇ ਦਾ ਫੈਸਲਾ ਸੁਣਾਇਆ ਗਿਆ।
ਲੰਗਾਹ ਦੇ ਮਾਮਲੇ 'ਤੇ ਬਾਦਲ ਦੇਵੇ ਸਪੱਸ਼ਟੀਕਰਨ : ਜਾਖੜ
NEXT STORY