ਅਬੋਹਰ (ਰਹੇਜਾ) : ਉਪਮੰਡਲ ਦੇ ਪਿੰਡ ਗੱਦਾਡੋਬ ਵਾਸੀ ਇਕ ਵਿਅਕਤੀ ਨੂੰ ਪਿੰਡ ਦੇ ਹੀ ਕਰੀਬ ਡੇਢ ਦਰਜਨ ਲੋਕਾਂ ਨੇ ਕੁੱਟ-ਕੁੱਟ ਕੇ ਕਤਲ ਕਰ ਦਿੱਤਾ, ਜਿਸ 'ਤੇ ਥਾਣਾ ਸਦਰ ਦੀ ਪੁਲਸ ਨੇ ਪਿੰਡ ਦੇ ਹੀ 14 ਲੋਕਾਂ ਖਿਲਾਫ ਵੱਖ-ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੁਰਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ 15 ਤਾਰੀਕ ਦੀ ਰਾਤ ਕਰੀਬ ਸਾਢੇ 11 ਵਜੇ ਪਿੰਡ ਦੇ ਕੁਝ ਲੋਕਾਂ ਦੇ ਚਲ ਰਹੇ ਇਕ ਝਗੜੇ ਦੇ ਸੰਬੰਧ ਵਿਚ ਉਸਦੇ 50 ਸਾਲਾ ਪਿਤਾ ਰਣਜੀਤ ਸਿੰਘ ਨੂੰ ਘਰੋਂ ਚੁੱਕ ਲਿਆ ਅਤੇ ਕੁੱਟ ਕੁੱਟ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਰਣਜੀਤ ਸਿੰਘ ਨੂੰ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਉਥੇ ਉਸਦੀ ਹਾਲਤ ਗੰਭੀਰ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਪਰ ਉਸਦੀ ਮੌਤ ਹੋ ਗਈ।
ਪੁਲਸ ਨੇ ਕੁਲਦੀਪ ਸਿੰਘ ਗੁਰਦੀਪ ਸਿੰਘ ਪੁੱਤਰ ਤੇਜ ਸਿੰਘ, ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਰੋਬੀ ਸਿੰਘ ਪੁੱਤਰ ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ, ਜਤਿੰਦਰ ਸਿੰਘ ਪੁੱਤਰ ਹਰਬੰਸ ਸਿੰਘ, ਪ੍ਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ, ਸੁਖਚੈਨ ਸਿੰਘ ਪੁੱਤਰ ਮੱਖਣ ਸਿੰਘ, ਤਰਸੇਮ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਦੇਵ ਸਿੰਘ ਪੁੱਤਰ ਰਾਮ ਸਿੰਘ, ਹਰਬੰਸ ਸਿੰਘ ਪੁੱਤਰ ਮਿਠੂ ਸਿੰਘ, ਤੇਜ ਸਿੰਘ ਪੁੱਤਰ ਰਾਮ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਸਾਰੇ ਪਿੰਡ ਗੱਦਾਡੋਬ ਵਾਸੀ ਦੇ ਖਿਲਾਫ 302 ਅਤੇ ਹੋਰ ਧਰਾਵਾਂ ਸਣੇ ਮਾਮਲਾ ਦਰਜ ਕਰ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਕਰਜ਼ ਰੂਪੀ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਬਲੀ
NEXT STORY