ਨਾਭਾ (ਰਾਹੁਲ ਖੁਰਾਣਾ) : ਨਾਭਾ ਬਲਾਕ ਦੇ ਪਿੰਡ ਟੋਡਰਵਾਲ ਦੇ ਰਹਿਣ ਵਾਲੇ ਗੁਰਮੀਤ ਸਿੰਘ (45) ਦਾ ਬੀਤੀ ਰਾਤ ਤਿੰਨ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਗੁਰਮੀਤ ਦਾ ਜਦੋਂ ਕਤਲ ਹੋਇਆ ਉਹ ਨਾਭਾ ਤੋਂ ਆਪਣੇ ਘਰ ਜਾ ਰਿਹਾ ਸੀ ਪਰ ਘਰ ਪਹੁੰਚਣ ਤੋਂ ਪਹਿਲਾਂ ਹੀ ਗੁਰਮੀਤ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਸ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਗਰਦਨ ਅਤੇ ਦੋਵਾਂ ਬਾਹਾਂ 'ਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ। ਪੁਲਸ ਮੁਤਾਬਿਕ ਗਰਮੀਤ ਸਿੰਘ ਦੀ ਕਾਤਲਾਂ ਨਾਲ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਇਹ ਵਾਰਦਾਤ ਵਾਪਰੀ ਹੈ। ਗੁਰਮੀਤ ਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਰੱਖ ਦਿੱਤਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕੀਤਾ ਜਾਵੇਗਾ।
ਥਾਣਾ ਭਾਦਸੋਂ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਪਰਿਵਾਰ ਮੁਤਾਬਿਕ 3 ਵਿਅਕਤੀਆਂ ਵਲੋਂ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਦੀਆਂ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਮਨਪ੍ਰੀਤ ਬਾਦਲ ਦਾ ਦਫਤਰ ਘੇਰਨ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ
NEXT STORY