ਸੁਲਤਾਨਪੁਰ ਲੋਧੀ(ਧੀਰ)-ਰੇਲ ਕੋਚ ਫੈਕਟਰੀ (ਕਪੂਰਥਲਾ) 'ਚ ਇਕ ਪਤੀ ਵਲੋਂ ਆਪਣੀ ਪਤਨੀ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਰੇਲ ਕੋਚ ਫੈਕਟਰੀ ਹੁਸੈਨਪੁਰ ਦੇ ਕੁਆਰਟਰਾਂ 'ਚ ਕੁਆਟਰ ਨੰ. 606 ਏ (ਟਾਈਪ-2) 'ਚ ਦਲਬੀਰ ਸਿੰਘ, ਜੋ ਕਿ ਸੈੱਲ ਅਸੈਂਬਲੀ ਸ਼ਾਪ 'ਚ ਟੈਕਨੀਸ਼ੀਅਨ ਦੇ ਤੌਰ 'ਤੇ ਕੰਮ ਕਰਦਾ ਸੀ, ਨੇ ਬਾਅਦ ਦੁਪਹਿਰ ਘਰੇਲੂ ਝਗੜੇ ਕਾਰਨ ਆਪਣੀ ਪਤਨੀ ਸੁਖਵਿੰਦਰ ਕੌਰ ਨਾਲ ਹੱਥੋਪਾਈ ਦੌਰਾਨ ਉਸ ਦੇ ਕੁਰਸੀ ਮਾਰੀ ਜਿਸ ਕਾਰਨ ਸੁਖਵਿੰਦਰ ਕੌਰ ਦੇ ਸਿਰ ਤੇ ਛਾਤੀ 'ਤੇ ਡੂੰਘੀ ਸੱਟ ਵੱਜੀ ਜਿਸ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ, ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਭੁਲਾਣਾ ਮੌਕੇ 'ਤੇ ਪੁੱਜੇ ਤੇ ਮਾਮਲੇ ਸਬੰਧੀ ਸਾਰੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਸੁਖਵਿੰਦਰ ਕੌਰ ਦੇ ਭਰਾ ਭੁਪਿੰਦਰ ਕੁਮਾਰ ਵਾਸੀ ਕਦੋਲਾ (ਆਦਮਪੁਰ) ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਦਲਬੀਰ ਸਿੰਘ ਖਿਲਾਫ ਪਤਨੀ ਦੇ ਕਤਲ ਦੇ ਮਾਮਲੇ ਸਬੰਧੀ ਧਾਰਾ 302 ਅਧੀਨ ਕੇਸ ਦਰਜ ਕਰ ਲਿਆ ਹੈ । ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਹੈ ਜਿਸ ਦਾ ਸਵੇਰੇ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਮ੍ਰਿਤਕਾ ਸੁਖਵਿੰਦਰ ਕੌਰ ਆਪਣੇ ਪਿੱਛੇ ਇਕ ਬੇਟਾ ਤੇ ਸ਼ਾਦੀਸ਼ੁਦਾ ਬੇਟੀ ਛੱਡ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਏ. ਐੱਸ. ਆਈ. ਪਰਮਜੀਤ ਸਿੰਘ ਚੌਕੀ ਇੰਚਾਰਜ ਭੁਲਾਣਾ ਕਰ ਰਹੇ ਹਨ।
ਪੁਲਸ ਨੇ ਅਫੀਮ, ਮੋਬਾਇਲਾਂ ਤੇ ਕਾਰ ਸਮੇਤ 6 ਨੂੰ ਕੀਤਾ ਕਾਬੂ
NEXT STORY