ਜਲੰਧਰ (ਮਹੇਸ਼)—ਜਲੰਧਰ ਦੇ ਥਾਣਾ ਸਦਰ ਦੇ ਖੇਤਰ 'ਚ ਦੂਜਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਰਾਏਪੁਰ 'ਚ ਜਸਵੀਰ ਸਿੰਘ ਜੱਸੀ ਦਾ ਇਕ ਵਿਅਕਤੀ ਵਲੋਂ ਕਤਲ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਜਸਵੀਰ ਸਿੰਘ ਜੱਸੀ ਖੇਤੀਬਾੜੀ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਐਡਵੋਕੇਟ ਸਾਹਨੀ ਕਠੂਆ ਜਬਰ-ਜ਼ਨਾਹ ਤੇ ਹੱਤਿਆ ਮਾਮਲੇ ਤੋਂ ਹਟੇ
NEXT STORY