ਬਠਿੰਡਾ— ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਵਿਚ ਲੁੱਟ ਦੀ ਵਾਰਦਾਤ ਦਾ ਇਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 34 ਸਾਲਾ ਔਰਤ ਦਾ ਗਲਾ ਵੱਢ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਚੋਰ ਸੋਨੇ ਦੇ ਗਹਿਣੇ ਲੈ ਕੇ ਫਰਾਰ ਹੋ ਗਏ। ਪੁਲਸ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ।
ਲੁਟੇਰੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਨਾਲ ਸੀ. ਸੀ. ਟੀ. ਵੀ. ਕੈਮਰੇ ਦਾ ਡੀ. ਵੀ. ਆਰ. ਵੀ ਲੈ ਗਏ। ਇਸ ਮੌਕੇ ਔਰਤ ਨਾਲ ਸੌਂ ਰਹੇ 3 ਸਾਲਾ ਮਾਸੂਮ ਬੱਚੇ ਨੂੰ ਬਖਸ਼ ਦਿੱਤਾ ਗਿਆ।
ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਜਾ ਰਹੀ ਬੱਸ ਦੇ ਡਰਾਈਵਰ ਨੂੰ ਕਾਰ ਸਵਾਰ ਨੌਜਵਾਨਾਂ ਨੇ ਮਾਰੀ ਗੋਲੀ
NEXT STORY