ਜ਼ੀਰਾ (ਸਤੀਸ਼) - ਤਹਿਸੀਲ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਮਾਮਲੇ ਨੂੰ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ ਮਹਿਜ 72 ਘੰਟਿਆਂ 'ਚ ਹੱਲ ਕਰ ਲਿਆ ਹੈ। ਪੁਲਸ ਨੇ ਕਤਲ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇਕ ਮੁਲਜ਼ਮ ਦੀ ਭਾਲ ਅਜੇ ਵੀ ਜਾਰੀ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਐੱਸ.ਐੱਚ.ਓ. ਬਚਨ ਸਿੰਘ ਨੇ ਦੱਸਿਆ ਕਿ ਮਿਤੀ 8 ਜੁਲਾਈ ਨੂੰ 3 ਵਿਅਕਤੀਆਂ ਨੇ ਇਕ ਨੌਜਵਾਨ ਮਿਠਨ ਪੁੱਤਰ ਪ੍ਰੇਮ ਸਿੰਘ ਵਾਸੀ ਬਹਿਕ ਗੁੱਜਰਾਂ ਦਾ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਕਤਲ ਦਾ ਮੁੱਖ ਕਾਰਨ ਨਾਜਾਇਜ਼ ਸਬੰਧ ਸਨ।
ਨਸ਼ਾ ਸਮੱਗਲਰਾਂ ਨਾਲ ਟੱਕਰ ਪਈ ਮਹਿੰਗੀ, ਜਾਨ ਦੇ ਕੇ ਚੁਕਾਉਣੀ ਪਈ ਕੀਮਤ
NEXT STORY