ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਪੁਲਸ ਨੇ ਤਕਰੀਬਨ ਡੇਢ ਸਾਲ ਪਹਿਲਾਂ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਦੋਸ਼ੀਆਂ ਨੂੰ ਕਾਬੂ ਕਰ ਲਿਆ, ਜਦਕਿ 3 ਦੋਸ਼ੀਆਂ ਨੂੰ ਪੁਲਸ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਐਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਸਰਦਾਰ ਬਲਵੀਰ ਸਿੰਘ ਬਾਠ ਨੇ ਪ੍ਰੈਸ ਕਾਨਫਰੰਸ ਰਾਹੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਅਕਤੂਬਰ, 2016 ਨੂੰ ਸਰਦਾਰ ਗੁਰਤੇਜ ਸਿੰਘ ਪੁੱਤਰ ਦਰਬਾਰਾ ਸਿੰਘ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦੀ ਲਾਸ਼ ਨੂੰ ਪਿੰਡ ਦੇ ਨੇੜੇ ਖੇਤਾਂ ’ਚ ਸੁੱਟ ਦਿੱਤਾ। ਇਸ ਹੱਤਿਆਂ ਸੰਬੰਧੀ ਪੁਲਸ ਨੇ ਬਲਰਾਜ ਸਿੰਘ ਪੁੱਤਰ ਜਸਪਾਲ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਲੋਕਾਂ ਖਿਲਾਫ ਥਾਣਾ ਮੱਲਾਂਵਾਲਾ ਵਿਖੇ ਮਾਮਲਾ ਦਰਜ ਕਰ ਦਿੱਤਾ ਸੀ। ਇਸ ਮੌਕੇ ਅਜਮੇਰ ਸਿੰਘ ਬਾਠ ਨੇ ਦੱਸਿਆ ਹੈ ਕਿ ਡੀ. ਐਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਭੁਪਿੰਦਰ ਸਿੰਘ ਭੁੱਲਰ, ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟ ਅਵਤਾਰ ਸਿੰਘ, ਰਾਜਪਾਲ ਆਦਿ ਨੇ ਇਸ ਕੇਸ ਦੀ ਟੈਕਨੀਕਲ ਤਰੀਕੇ ਨਾਲ ਜਾਂਚ ਕਰ ਕੇ ਕੇਸ ਨੂੰ ਹੱਲ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਹੱਤਿਆ ਦੇ ਕੇਸ ’ਚ ਪੁਲਸ ਨੇ ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ, ਗੁਰਨਾਮ ਸਿੰਘ ਪੁੱਤਰ ਬਲਵੰਤ ਸਿੰਘ, ਰਾਜਾ ਪੁੱਤਰ ਸਰੋਜ ਚੌਧਰੀ, ਰਾਕੇਸ਼ ਅਤੇ ਸਨੀ ਨੂੰ ਨਾਮਜ਼ਦ ਕਰਦੇ ਹੋਏ ਹਰਪ੍ਰੀਤ ਸਿੰਘ ਅਤੇ ਗੁਰਨਾਮ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਇਸ ਕਤਲ ਦੇ ਕੇਸ ਦਾ ਸੰਬੰਧ ਨਾਜਾਇਜ਼ ਸੰਬੰਧਾਂ ਨਾਲ ਹੈ।
ਹੋਲਾ-ਮਹੱਲਾ ਸੰਪੰਨ, ‘ਜੋ ਬੋਲੇ ਸੋ ਨਿਹਾਲ’ ਨਾਲ ਗੂੰਜੀ ਖਾਲਸੇ ਦੀ ਧਰਤੀ
NEXT STORY