ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਸਥਿਤ ਟੰਡਨ ਨਗਰ ਦੇ ਘਰ 'ਚੋਂ ਇਕ ਬਜ਼ੁਰਗ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਨਕ ਲਾਲ ਇਸ ਘਰ 'ਚ ਆਪਣੇ ਪੁੱਤਰ ਨਾਲ ਰਹਿੰਦਾ ਹੁੰੰਦਾ ਸੀ, ਜੋ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹਮੇਸ਼ਾ ਉਸ ਨਾਲ ਲੜਾਈ-ਝਗੜਾ ਕਰਦਾ ਰਹਿੰਦਾ ਸੀ। ਸੂਤਰਾਂ ਮੁਤਾਬਕ ਬੀਤੀ ਰਾਤ ਵੀ ਦੋਵਾਂ ਵਿਚਾਰੇ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਅੱਜ ਸਵੇਰੇ ਜਨਕ ਦੀ ਲਾਸ਼ ਘਰ 'ਤੋਂ ਬਰਾਮਦ ਹੋਈ।

ਪੁਲਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਨੂੰ ਇਕ ਹਾਦਸਾ ਦੱਸਿਆ ਹੈ। ਦੂਜੇ ਪਾਸੇ ਘਟਨਾ ਸਥਾਨ 'ਤੇ ਪੁੱਜੇ ਐੱਸ.ਐੱਚ.ਓ ਪ੍ਰੇਮ ਪਲ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ 'ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਪੁੱਤਰ ਨਸ਼ੇ ਕਰਨ ਦਾ ਆਦੀ ਹੈ, ਜੋ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਤੋਂ ਛੁਟਕਾਰਾ ਪਾਉਣ ਲਈ ਦਵਾਈ ਖਾ ਰਿਹਾ ਹੈ। ਫਿਲਹਾਲ, ਪੁਲਸ ਨੇ ਲਾਸ਼ ਨੂੰ ਕਬਜ਼ੇ 'ਤ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।
ਵਿਆਹ 'ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 1 ਦੀ ਮੌਤ
NEXT STORY