ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਂ 'ਚ ਬੀਤੀ ਦੇਰ ਰਾਤ ਗੋਲਗੱਪੇ ਦੀ ਰੇਹੜੀ ਲਗਾ ਕੇ ਘਰ ਵਾਪਸ ਆ ਰਹੇ ਇਕ ਪਰਵਾਸੀ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਧਰਮਿੰਦਰ ਨਾਂ ਦਾ ਪਰਵਾਸੀ ਵਿਅਕਤੀ ਗੋਲਗੱਪੇ ਵੇਚਣ ਦਾ ਕੰਮ ਕਰਦਾ ਸੀ। ਉਹ ਬੀਤੀ ਦੇਰ ਰਾਤ ਗੋਲਗੱਪੇ ਵੇਚ ਕੇ ਰੇਹੜੀ ਲੈ ਕੇ ਵਾਪਸ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਲੁਟੇਰਿਆਂ ਵੱਲੋਂ ਲੁੱਟ-ਖੋਹ ਦੀ ਨੀਅਤ ਨਾਲ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਠੇਕਾ ਮੁਲਾਜ਼ਮਾਂ ਦੀ ਕਰ 'ਤੀ ਪੱਕੀ ਛੁੱਟੀ! ਪਾਵਰਕਾਮ ਦਾ ਹੜਤਾਲ ਤੋਂ ਪਹਿਲਾਂ ਵੱਡਾ Action (ਵੀਡੀਓ)
ਹਾਲਾਂਕਿ ਪੁਲਸ ਅਜੇ ਇਸ ਨੂੰ ਅੰਨ੍ਹਾਂ ਕਤਲ ਮੰਨ ਰਹੀ ਹੈ ਪਰ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਧਰਮਿੰਦਰ ਦੀ ਪਤਨੀ ਅੰਜਲੀ ਅਤੇ ਉਸ ਦੇ ਜੀਜੇ ਉਦੇਵੀਰ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਧਰਮਿੰਦਰ ਦੀ ਕਿਸੇ ਨਾਲ ਲੜਾਈ ਹੋ ਗਈ ਹੈ। ਜਦੋਂ ਮੌਕੇ 'ਤੇ ਗਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਉਹ ਇੱਕ ਸਾਲ ਤੋਂ ਭੈਣੀ ਮੀਆਂ ਖਾਂ ਵਿਖੇ ਰਹਿ ਰਹੇ ਹਨ ਅਤੇ ਮ੍ਰਿਤਕ ਗੋਲਗੱਪੇ ਵੇਚਣ ਦਾ ਕੰਮ ਕਰਦੇ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਲੋਕਾਂ ਲਈ ਜ਼ਰੂਰੀ ਖ਼ਬਰ, ਟ੍ਰੈਫਿਕ Advisory ਜਾਰੀ, ਇਨ੍ਹਾਂ ਸੜਕਾਂ ਤੋਂ ਨਾ ਲੰਘੋ
ਧਰਮਿੰਦਰ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਧੀ ਇੱਕ ਸਾਲ ਦੀ ਹੈ। ਪਰਿਵਾਰ ਨੇ ਪੁਲਸ ਅਤੇ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਦੂਜੇ ਪਾਸੇ ਥਾਣਾ ਭੈਣੀ ਮੀਆਂ ਖਾਂ ਦੇ ਐੱਸ. ਐੱਚ. ਓ. ਸੁਰਿੰਦਰ ਪਾਲ ਨੇ ਦੱਸਿਆ ਕਿ ਮ੍ਰਿਤਕ ਧਰਮਿੰਦਰ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ ਹੈ। ਉਸ ਦੇ ਸਿਰ 'ਤੇ ਡੂੰਘੀ ਸੱਟ ਦਾ ਇੱਕ ਨਿਸ਼ਾਨ ਹੈ। ਫਿਲਹਾਲ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਕਾਨਾਂ ਦੀ ਅਲਾਟਮੈਂਟ ਨੂੰ ਲੈ ਕੇ ਜਾਂਚ ਸ਼ੁਰੂ ਹੋਣ ਤੋਂ ਬਾਅਦ ਗੁਆਚ ਗਈ ਫਾਈਲ, ਹੋਵੇਗੀ FIR
NEXT STORY