ਲੁਧਿਆਣਾ (ਗੌਤਮ)- ਹੈਬੋਵਾਲ ਦੇ ਚੂਹੜਪੁਰ ਰੋਡ ’ਤੇ ਸਥਿਤ ਪ੍ਰੇਮ ਨਗਰ ’ਚ ਵਾਪਰੇ ਮਾਂ-ਪੁੱਤ ਦੇ ਕਤਲ ਦੇ ਮਾਮਲੇ ’ਚ ਪੁਲਸ ਨੇ ਕਾਤਲਾਂ ਦੀ ਪਛਾਣ ਕਰ ਲਈ ਹੈ। ਪੁਲਸ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਮਾਮਲੇ ਨੂੰ ਸੁਲਝਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰੱਦ ਹੋਈਆਂ ਛੁੱਟੀਆਂ! ਖੁੱਲ੍ਹੇ ਰਹਿਣਗੇ ਇਹ ਦਫ਼ਤਰ
ਜ਼ਿਕਰਯੋਗ ਹੈ ਕਿ ਪੁਲਸ ਨੇ ਸੋਨੀਆ ਅਤੇ ਉਸ ਦੇ ਬੇਟੇ ਕਾਰਤਿਕ ਦੀਆਂ ਲਾਸ਼ਾਂ ਉਨ੍ਹਾਂ ਦੇ ਘਰੋਂ ਬਰਾਮਦ ਕੀਤੀਆਂ ਸਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਮੁਲਜ਼ਮ ਕੰਬਲ ’ਚ ਲਪੇਟ ਕੇ ਫਰਾਰ ਹੋ ਗਏ ਸਨ। ਪੁਲਸ ਨੇ ਡਾਕਟਰਾਂ ਦੇ ਬੋਰਡ ਵੱਲੋਂ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਲਿਆ ਸੀ, ਜਿਸ ਤੋਂ ਪਤਾ ਲੱਗਾ ਕਿ ਦੋਵਾਂ ’ਤੇ ਹਮਲਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਦੇ ਸਿਰ ਦੀ ਹੱਡੀ ਫਰੈਕਚਰ ਹੋਣ ਕਾਰਨ ਕਾਫੀ ਖੂਨ ਵਹਿ ਗਿਆ ਸੀ। ਜਦੋਂ ਇਲਾਕੇ ’ਚ ਬਦਬੂ ਫੈਲੀ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਕਾਰਵਾਈ ਕਰਦੇ ਹੋਏ ਲਾਸ਼ਾਂ ਨੂੰ ਬੁਰੀ ਹਾਲਤ ’ਚ ਬਰਾਮਦ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲ 'ਚ ਮਚੀ ਤਰਥੱਲੀ! ਤੀਜੀ ਜਮਾਤ ਦੀ ਵਿਦਿਆਰਥਣ ਦੀ ਹੋਈ ਮੌਤ
ਕੈਮਰੇ ਦੀ ਫੁਟੇਜ ਖੰਗਾਲਣ ’ਚ ਲੱਗੀ ਪੁਲਸ
ਸੂਤਰਾਂ ਦਾ ਕਹਿਣਾ ਹੈ ਕਿ ਪੁਲਸ ਨੇ ਮੌਕੇ ’ਤੇ ਜਾਂਚ ਤੋਂ ਬਾਅਦ ਦੋ ਲੋਕਾਂ ਨੂੰ ਹਿਰਾਸਤ ’ਚ ਲਿਆ ਸੀ। ਪੁਲਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ’ਚ ਪੁਲਸ ਨੇ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲੈ ਲਿਆ। ਪੁਲਸ ਨੇ ਜਦੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਤਾਂ ਉਨ੍ਹਾਂ ਨੇ ਇਕ ਸ਼ੱਕੀ ਹਾਲਤ ’ਚ ਆਉਂਦਾ-ਜਾਂਦਾ ਦੇਖਿਆ। ਜ਼ਿਕਰਯੋਗ ਹੈ ਕਿ ਜਿਸ ਦਿਨ ਮਾਂ-ਪੁੱਤ ਦਾ ਕਤਲ ਹੋਇਆ ਸੀ, ਉਸ ਦਿਨ ਉਨ੍ਹਾਂ ਦੇ ਘਰ ਦੇ ਪਿੱਛੇ ਪ੍ਰੋਗਰਾਮ ਸੀ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਦੋ ਦਿਨ ਤੱਕ ਨਹੀਂ ਦੇਖਿਆ ਅਤੇ ਫਿਰ ਬਦਬੂ ਆਉਣ ’ਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਮੌਕੇ ’ਤੇ ਮਿਲੇ ਮੋਬਾਈਲ ਫੋਨ ਦੇ ਵੇਰਵੇ ਦੀ ਵੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਲਟੋ ਕਾਰ ਸਵਾਰ ਦੋ ਨੌਜਵਾਨ 140 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ
NEXT STORY