ਗੁਰਦਾਸਪੁਰ (ਜੀਤ ਮਠਾਰੂ)-ਨਕੋਦਰ ’ਚ ਕੱਪੜਾ ਵਪਾਰੀ ਅਤੇ ਉਸ ਦੇ ਸੁਰੱਖਿਆ ਗਾਰਡ (ਪੁਲਸ) ਦੇ ਗੋਲ਼ੀ ਮਾਰ ਕੇ ਕੀਤੇ ਕਤਲ ਨੂੰ ਲੈ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਬਾਜਵਾ ਨੇ ਪ੍ਰਤੀਕਰਿਆ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਡੂੰਘੀ ਨੀਂਦ ’ਚੋਂ ਜਾਗਣਾ ਚਾਹੀਦਾ ਹੈ ਅਤੇ ਸੂਬੇ ’ਚ ਵਧਦੇ ਅਪਰਾਧਾਂ ’ਤੇ ਲਗਾਮ ਲਾਉਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਆਗੂ ਡਾ. ਕੰਗ ਨੇ ਕੀਤਾ ਸਟਿੰਗ ਆਪ੍ਰੇਸ਼ਨ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਉਨ੍ਹਾਂ ਕਿਹਾ ਕਿ ਇਹ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਸੂਬੇ ਵੱਲ ਧਿਆਨ ਦੇਣ ਖ਼ਾਸ ਕਰਕੇ ਪੰਜਾਬ ਦੇ ਵਪਾਰੀ ਵਰਗ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ। ਇਕ ਮੀਡੀਆ ਰਿਪੋਰਟ ਅਨੁਸਾਰ ਪਿਛਲੇ ਛੇ ਮਹੀਨਿਆਂ ’ਚ 14 ਜ਼ਿਲ੍ਹਿਆਂ ’ਚ ਫਿਰੌਤੀ ਦੀਆਂ ਕਾਲਾਂ ਦੇ 58 ਮਾਮਲੇ ਦਰਜ ਕੀਤੇ ਗਏ ਹਨ। ਫਿਰੌਤੀ ਦਾ ਭੁਗਤਾਨ ਨਾ ਕਰਨ ’ਤੇ ਤਿੰਨ ਲੋਕਾਂ ਨੂੰ ਗੋਲ਼ੀ ਮਾਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਨਕੋਦਰ ਦੇ ਵਪਾਰੀ ਭੁਪਿੰਦਰ ਸਿੰਘ ਚਾਵਲਾ ਉਰਫ ਟਿੰਮੀ ਚਾਵਲਾ ਅਤੇ ਉਸ ਦੇ ਗੰਨਮੈਨ ਮਨਦੀਪ ਸਿੰਘ ਦਾ ਕਥਿਤ ਤੌਰ ’ਤੇ ਕੁਝ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਹੈ। ਇਥੋਂ ਤੱਕ ਕਿ ਪੁਲਸ ਸੁਰੱਖਿਆ ਵੀ ਉਨ੍ਹਾਂ ਨੂੰ ਨਹੀਂ ਬਚਾ ਸਕੀ।
ਇਹ ਖ਼ਬਰ ਵੀ ਪੜ੍ਹੋ : ਸਰਹੱਦ ਪਾਰ : ਠੰਡਾ ਖਾਣਾ ਦੇਣ ’ਤੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਦੋ ਮਹੀਨੇ ਪਹਿਲਾਂ ਹੋਇਆ ਸੀ ਨਿਕਾਹ
ਕੀ ਅਜਿਹੀ ਸਥਿਤੀ ਚਿੰਤਾਜਨਕ ਨਹੀਂ ਹੈ? ਜਾਂ ਇਹ ਸਿਰਫ ਕੁਝ ਮਾਮੂਲੀ ਅਪਰਾਧ ਦੀਆਂ ਘਟਨਾਵਾਂ ਹਨ ਤੇ ਸੂਬੇ ਦੇ ਕੁਝ ਹਿੱਸਿਆਂ ’ਚ ਵਾਪਰ ਰਹੀਆਂ ਹਨ, ਜਿਵੇਂ ਕਿ ਮੁੱਖ ਮੰਤਰੀ ਨੇ ਪਹਿਲਾਂ ਇਕ ਬਿਆਨ ’ਚ ਕਿਹਾ ਸੀ ? ਬਾਜਵਾ ਨੇ ਅੱਗੇ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਸੂਬਿਆਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਨੇ ਦਿਖਾਇਆ ਹੈ ਕਿ ਇਨ੍ਹਾਂ ਸੂਬਿਆਂ ਦੇ ਲੋਕਾਂ ਨੇ ‘ਆਪ’ ਦੇ ਪੰਜਾਬ ਅਤੇ ਦਿੱਲੀ ਮਾਡਲ ਨੂੰ ਨਹੀਂ ਖ਼ਰੀਦਿਆ ਭਾਵੇਂ ਕਿ ਪੰਜਾਬ ਦੀ ਪੂਰੀ 'ਆਪ' ਕੈਬਨਿਟ ਨੇ ਗੁਜਰਾਤ ’ਚ ਡੇਰੇ ਲਾਏ ਹੋਏ ਸਨ। ਇਨ੍ਹਾਂ ਸੂਬਿਆਂ ਦੇ ਵੋਟਰਾਂ ਨੇ ‘ਆਪ’ ਮਾਡਲ ਨੂੰ ਇਸ ਤੱਥ ਕਾਰਨ ਨਹੀਂ ਖਰੀਦਿਆ ਕਿਉਂਕਿ 'ਆਪ' ਆਪਣੇ 9 ਮਹੀਨਿਆਂ ਦੇ ਕਾਰਜਕਾਲ ’ਚ ਪੰਜਾਬ ’ਚ ਪ੍ਰਦਰਸ਼ਨ ਕਰਨ ਵਿਚ ਅਸਫ਼ਲ ਰਹੀ ਹੈ। 'ਆਪ' ਗੁੰਮਰਾਹਕੁੰਨ ਇਸ਼ਤਿਹਾਰਾਂ ਰਾਹੀਂ ਇਕ ਗ਼ਲਤ ਅਕਸ ਬਣਾਉਣ ਦੀ ਕੋਸ਼ਿਸ਼ ਕਰ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਨੇ ਘੇਰੀ ‘ਆਪ’ ਸਰਕਾਰ, ਕਿਹਾ-‘ਪੰਜਾਬ ਨੂੰ ਦੀਵਾਲੀਏਪਣ ਵੱਲ ਨਾ ਧੱਕੋ’
ਪੰਜਾਬ ’ਚ ਬੰਦੂਕ ਅਪਰਾਧ ਅਤੇ ਗੈਂਗਸਟਰਵਾਦ ਸਭ ਤੋਂ ਉੱਚੇ ਪੱਧਰ ’ਤੇ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ, ਇਸ ਤੋਂ ਪਹਿਲਾਂ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਰਗੇ ਸੂਬਿਆਂ ਵਾਂਗ ਵਿਗੜ ਜਾਵੇ।
ਬਹੁ-ਚਰਚਿਤ ਸ਼ਰਾਬ ਫੈਕਟਰੀ ਮਾਮਲਾ, ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਧਰਨਾਕਾਰੀਆਂ ਵੱਲੋਂ ਪਿੱਛੇ ਹਟਣ ਤੋਂ ਇਨਕਾਰ
NEXT STORY