ਗੁਰੂਹਰਸਹਾਏ (ਆਵਲਾ) - 24 ਜਨਵਰੀ ਨੂੰ ਇਕ 30 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਸੀ, ਦੇ ਦੋਸ਼ੀ ਨੂੰ ਪੁਲਸ ਨੇ 2 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੀ ਮੌਤੇਲੀ ਮਾਂ ਰਾਣੀ ਪਤਨੀ ਭੋਲਾ ਵਾਸੀ ਗੱਲੀ ਹਾਂਡੀਆਂ ਵਾਲੀ ਮੁਕਤਸਰ ਰੋਡ ਗੁਰੂਹਰਸਹਾਏ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਸੀ।
ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਭਾਰੀ ਗੁਰੂਹਰਸਹਾਏ ਭੂਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ 24 ਜਨਵਰੀ ਨੂੰ ਭਵਾਨੀ ਦੇਵੀ ਪਤਨੀ ਨਾਰਾਇਣ ਦਾਸ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕੀਤਾ ਸੀ। ਜਿਸ ਦੇ ਤਹਿਤ ਪੁਲਸ ਨੇ ਅੱਜ ਰਾਣੀ ਪਤੀ ਭੋਲਾ ਨੂੰ ਗ੍ਰਿਫਤਾਰ ਕਰ ਲਿਆ। ਅਦਾਲਤ 'ਚ ਪੇਸ਼ ਕਰਨ 'ਤੇ ਉਸ ਨੂੰ 2 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਜਿਸ ਦੌਰਾਨ ਦੋਸ਼ੀ ਰਾਣੀ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
NEXT STORY