ਦੀਨਾਨਗਰ : ਦੀਨਾਨਗਰ ਦੇ ਪਿੰਡ ਮਗਰਮੁਧੀਆਂ 'ਚ ਰਸਤਾ ਨਾ ਦੇਣ ਨੂੰ ਲੈ ਕੇ ਕੁਝ ਵਿਅਕਤੀਆਂ ਨੇ ਇਕ ਬਜ਼ੁਰਗ ਦਾ ਇੱਟ ਮਾਰ ਕੇ ਕਤਲ ਕਰ ਦਿੱਤਾ। ਜਦਕਿ ਬਜ਼ੁਰਗ ਦੀ ਪਤਨੀ ਵੀ ਜ਼ਖਮੀ ਹੋ ਗਈ। ਜਾਣਕਾਰੀ ਮੁਤਾਬਕ ਸੁਰਜਣ ਸਿੰਘ ਦਾ ਪਿੰਡ ਦੇ ਹੀ ਰਹਿਣ ਵਾਲੇ ਰਮਨਦੀਪ ਨਾਲ ਰਸਤੇ 'ਚੋਂ ਲੰਘਣ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਰਮਨਦੀਪ ਦੇ ਸਾਥੀਆਂ ਸਮੇਤ ਸੁਰਜਣ ਸਿੰਘ ਦੀ ਹਵੇਲੀ 'ਚ ਆ ਕੇ ਹਮਲਾ ਕਰ ਦਿੱਤਾ ਅਤੇ ਸੁਰਜਣ ਸਿੰਘ ਦੇ ਪਿਤਾ ਨੂੰ ਇੱਟ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਮ੍ਰਿਤਕ ਗੁਰਦਿਆਲ ਸਿੰਘ ਦੇ ਬੇਟੇ ਦੇ ਬਿਆਨਾਂ ਦੇ ਆਧਾਰ 'ਤੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ 'ਚੋਂ ਅਜੇ ਬਾਹਰ ਦੱਸੇ ਜਾ ਰਹੇ ਹਨ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ, ਗੁੱਸੇ 'ਚ ਆਏ ਪਰਿਵਾਰ ਨੇ ਕੀਤੀ ਰੋਡ ਜਾਮ (ਤਸਵੀਰਾਂ)
NEXT STORY