ਮੋਹਾਲੀ (ਰਣਬੀਰ) : ਬਲੌਂਗੀ ’ਚ ਪਾਣੀ ਵਾਲੀ ਟੈਂਕੀ ਨੇੜੇ ਹੋਲੀ ਵਾਲੇ ਦਿਨ 17 ਸਾਲ ਦੇ ਨਾਬਾਲਗ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਹ ਆਟੋ ਚਲਾਉਂਦਾ ਸੀ। ਉਸ ਦਾ 2 ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਮੁਲਜ਼ਮਾਂ ਨਾਲ ਝਗੜਾ ਹੋਇਆ ਸੀ। ਇਸ ਕਾਰਨ ਸ਼ੁੱਕਰਵਾਰ ਨੂੰ ਜਦੋਂ ਹੋਲੀ ਦਾ ਜਸ਼ਨ ਮਨਾਇਆ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਮੌਕਾ ਪਾ ਕੇ ਉਸ ’ਤੇ ਚਾਕੂਆਂ ਨਾਲ ਹਮਲਾ ਕਰ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ।
ਇਸ ਤੋਂ ਬਾਅਦ ਉਹ ਜਾਨ ਬਚਾਉਣ ਲਈ ਉੱਥੋਂ ਭੱਜਣ ਵੀ ਲੱਗਾ ਪਰ ਇਸ ਤੋਂ ਪਹਿਲਾਂ ਉਸ ਨੂੰ ਕੋਈ ਡਾਕਟਰੀ ਸਹਾਇਤਾ ਜਾਂ ਹੋਰ ਮਦਦ ਮਿਲ ਮਿਲਦੀ, ਉਸ ਨੇ ਦਮ ਤੋੜ ਦਿੱਤਾ। ਕਿਸੇ ਤਰ੍ਹਾਂ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਪਰ ਉੱਥੇ ਪਹੁੰਚਦਿਆਂ ਹੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ। ਬਲੌਂਗੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪੰਜ ਮੁਲਜ਼ਮਾਂ ਜੋ ਨਾਬਾਲਗ ਦੱਸੇ ਜਾ ਰਹੇ ਹਨ, ਨੂੰ ਗ੍ਰਿਫ਼ਤਾਰ ਕਰ ਕੇ ਪਰਚਾ ਦਰਜ ਕਰ ਲਿਆ। ਉਨ੍ਹਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ।
ਚੌਕਸੀ ਦੇ ਬਾਵਜੂਦ ਸ਼ਰੇਆਮ ਦਿੱਤਾ ਵਾਰਦਾਤ ਨੂੰ ਅੰਜਾਮ
ਹੈਰਾਨੀ ਦੀ ਗੱਲ ਹੈ ਕਿ ਹੋਲੀ ਵਾਲੇ ਦਿਨ ਜਦੋਂ ਵਾਰਦਾਤ ਹੋਈ ਤਾਂ ਹੋਲੀ ਨੂੰ ਦੇਖਦਿਆਂ ਪੁਲਸ ਵੱਲੋਂ ਨਾਕੇਬੰਦੀ ਤੇ ਗਸ਼ਤ ਜਾਰੀ ਸੀ। ਇਸ ਦੇ ਬਾਵਜੂਦ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ’ਚ ਕਾਮਯਾਬ ਹੋ ਗਏ। ਇਹ ਪੁਲਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ।
ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਪਵਾਏ ਵੈਣ, ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
NEXT STORY