ਦੋਦਾ/ਸ੍ਰੀ ਮੁਕਤਸਰ ਸਾਹਿਬ (ਲਖਵੀਰ ਸ਼ਰਮਾ, ਪਵਨ ਤਨੇਜਾ)- ਪਿੰਡ ਦੋਦਾ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਦਾ ਲੋਹੇ ਦੀ ਸੱਬਲ (ਰਾਡ) ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਗੁਰਨਾਮ ਸਿੰਘ ਉਰਫ਼ ਬਾਵਾ ਵਜੋਂ ਹੋਈ ਹੈ।
ਇਸ ਸਬੰਧੀ ਮ੍ਰਿਤਕ ਦੇ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਪਿਤਾ ਗੁਰਨਾਮ ਸਿੰਘ ਉਰਫ਼ ਬਾਵਾ ਅਤੇ ਸਤਨਾਮ ਸਿੰਘ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ। ਉਸ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਜਦੋਂ ਉਸ ਦਾ ਪਿਤਾ ਘਰ ਵਿਚ ਇਕੱਲਾ ਸੀ ਤਾਂ ਸਤਨਾਮ ਸਿੰਘ ਕਥਿਤ ਤੌਰ ’ਤੇ ਉਨ੍ਹਾਂ ਦੇ ਘਰ ਆਇਆ ਅਤੇ ਉਸ ਦੇ ਪਿਤਾ ਦੇ ਸਿਰ ’ਤੇ ਲੋਹੇ ਦੀ ਸੱਬਲ (ਰਾਡ) ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਗੰਭੀਰ ਸੱਟਾਂ ਲੱਗਣ ਕਾਰਨ ਗੁਰਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਦੋਦਾ ਪੁਲਿਸ ਚੌਕੀ, ਥਾਣਾ ਕੋਟਭਾਈ ਦੇ ਐੱਸ.ਐੱਚ.ਓ., ਡੀਐੱਸਪੀ ਗਿੱਦੜਬਾਹਾ ਸਮੇਤ ਪੁਲਿਸ ਦੀਆਂ ਹੋਰ ਟੀਮਾਂ ਮੌਕੇ ’ਤੇ ਪਹੁੰਚੀਆਂ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਡੀਐੱਸਪੀ ਗਿੱਦੜਬਾਹਾ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਕਥਿਤ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਅਤੇ ਉਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਲੁਧਿਆਣਾ ਵਿਚ ਬੇਕਾਬੂ ਹੋ ਕੇ ਦੌੜੀ ਇਲੈਕਟ੍ਰਾਨਿਕ ਕਾਰ ਨੇ ਮਚਾਈ ਤਬਾਹੀ, ਲਪੇਟ 'ਚ ਆਏ 5 ਵਾਹਨ
NEXT STORY