ਫਰੀਦਕੋਟ (ਜਗਤਾਰ ਦੁਸਾਂਝ): ਬੀਤੀ ਰਾਤ ਜੈਤੋ ਦੇ ਪਿੰਡ ਢੇਪਈ ਤੋਂ ਆਪਣੇ ਸਹੁਰੇ ਦਾ ਪਤਾ ਲੈ ਕੇ ਆਪਣੇ ਪੁੱਤਰ ਨਾਲ ਵਾਪਸ ਜਾ ਰਹੇ ਬਿੱਕਰ ਸਿੰਘ ਪਿੰਡ ਹਰੀ ਨੌਂ ਦੇ ਨੂੰ ਕੁੱਝ ਲੋਕਾਂ ਨੇ ਰਸਤੇ 'ਚ ਘੇਰ ਕੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸੇ ਦੌਰਾਨ ਪਤਾ ਲੱਗਣ 'ਤੇ ਉਸ ਨੂੰ ਬਚਾਉਣ ਆਏ ਉਸ ਦੇ ਦੋਨੋ ਸਾਲਿਆਂ ਨੂੰ ਵੀ ਕੁੱਟਿਆ ਗਿਆ ਜਿਸ ਤੋਂ ਬਾਅਦ ਬਿੱਕਰ ਸਿੰਘ ਦੀ ਕੋਟਕਪੂਰਾ ਹਸਪਤਾਲ 'ਚ ਮੌਤ ਹੋ ਗਈ ਜਦਕਿ ਉਸ ਦੇ ਦੋਵੇਂ ਸਾਲਿਆਂ ਕੁਲਵਿੰਦਰ ਸਿੰਘ ਅਤੇ ਜੋਰਾ ਸਿੰਘ ਦੇ ਕਾਫ਼ੀ ਸੱਟਾਂ ਵੱਜੀਆਂ ਜਿਨ੍ਹਾਂ ਦਾ ਕੋਟਕਪੂਰਾ ਦੇ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸਾਰਾ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਬ੍ਰਿਜਭੂਸ਼ਣ ਦੀ ਸ਼ਿਕਾਇਤ ਕਰਨ ਵਾਲੀ ਨਾਬਾਲਗਾ ਦੇ ਚਾਚੇ 'ਤੇ ਭੜਕੀ DCW ਮੁਖੀ, ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਜ਼ਖ਼ਮੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹੀ ਪਿੰਡ ਦੇ ਕੁੱਝ ਵਿਅਕਤੀ ਜੋ ਪਹਿਲਾਂ ਵੀ ਰੰਜਿਸ਼ਨ ਉਨ੍ਹਾਂ ਦੇ ਘਰ ਤੇ ਹਮਲਾ ਕਰ ਚੁਕੇ ਹਨ, ਵੱਲੋਂ ਕੱਲ੍ਹ ਸ਼ਾਮ ਉਨ੍ਹਾਂ ਦੇ ਜਵਾਈ ਬਿੱਕਰ ਸਿੰਘ ਅਤੇ ਭਾਣਜੇ ਹਰਮਨ ਜੋ ਉਨ੍ਹਾਂ ਦੇ ਪਿਤਾ ਦਾ ਪਤਾ ਲੈ ਕੇ ਮੋਟਰਸਾਈਕਲ 'ਤੇ ਵਾਪਿਸ ਪਿੰਡ ਹਰੀ ਨੌਂ ਵੱਲੀ ਜਾ ਰਹੇ ਸਨ ਤਾਂ ਉਨ੍ਹਾਂ ਨੇ ਬਿੱਕਰ ਸਿੰਘ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦ ਉਨ੍ਹਾਂ ਦੇ ਭਾਣਜੇ ਨੇ ਉਥੋਂ ਭੱਜ ਕੇ ਆ ਕੇ ਸਾਨੂੰ ਦੱਸਿਆ ਤਾਂ ਅਸੀਂ ਬਚਾਅ ਲਈ ਪਿੱਛੇ ਗਏ। ਪਰ ਵੱਡੀ ਗਿਣਤੀ 'ਚ ਇਕੱਠੇ ਹੋਏ ਉਨ੍ਹਾਂ ਲੋਕਾਂ ਨੇ ਸਾਨੂੰ ਵੀ ਮਾਰਨਾ ਕੁੱਟਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਬਿੱਕਰ ਸਿੰਘ ਦੀ ਕੋਟਕਪੂਰਾ ਹਸਪਤਾਲ ਪੁੱਜਣ 'ਤੇ ਤਕਰੀਬਨ 1 ਘੰਟੇ ਬਾਅਦ ਹੀ ਮੌਤ ਹੋ ਗਈ। ਉਨ੍ਹਾਂ ਇਨਸਾਫ਼ ਦੀ ਮੰਗ ਕਰਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਅੰਤਰਰਾਸ਼ਟਰੀ ਫੁੱਟਬਾਲ ਮੁਕਾਬਲੇ ਮਗਰੋਂ ਹੋਇਆ ਵਿਵਾਦ ਬਣਿਆ ਜਾਨਲੇਵਾ, ਖਿਡਾਰੀ ਨੇ ਤੋੜਿਆ ਦਮ
ਇੱਧਰ ਇਸ ਮਾਮਲੇ 'ਚ ਐੱਸ.ਐੱਸ.ਪੀ. ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ 'ਚ ਸ਼ਰਾਬ ਪੀਣ ਤੋਂ ਬਾਅਦ ਵਿਵਾਦ ਹੋਇਆ ਜਿਸ 'ਚ ਬਿੱਕਰ ਸਿੰਘ 'ਤੇ ਹਮਲਾ ਕਰਨ ਕਾਰਨ ਉਸ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਜੈਤੋ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਿਆਂ PSPCL ਦਾ SDO ਤੇ ਲਾਈਨਮੈਨ ਕਾਬੂ
NEXT STORY