ਖੰਨਾ (ਵਿਪਨ) : ਖੰਨਾ ਦੀ ਗਿੱਲ ਕਾਲੋਨੀ 'ਚ ਸਬਜ਼ੀ ਵਿਕਰੇਤਾ ਦੀ ਲਾਸ਼ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ। ਸਬਜ਼ੀ ਵਿਕਰੇਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕ ਸਬਜ਼ੀ ਵਿਕਰੇਤਾ ਦੀ ਪਛਾਣ ਮਿਥਲੇਸ਼ ਰਾਏ ਵੱਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਮਿਥਲੇਸ਼ ਦਾ ਕਿਸੇ ਵਿਅਕਤੀ ਨਾਲ ਪੈਸਿਆਂ ਦਾ ਲੈਣ-ਦੇਣ ਸੀ।
ਇਹ ਵੀ ਪੜ੍ਹੋ : ਮਾਮੀ ਨਾਲ ਨਾਜਾਇਜ਼ ਸਬੰਧਾਂ ਦੀ ਭਾਣਜੇ ਨੂੰ ਮਿਲੀ ਭਿਆਨਕ ਸਜ਼ਾ, ਮਾਮੇ ਨੇ ਦਿੱਤੀ ਰੂਹ ਕੰਬਾ ਦੇਣ ਵਾਲੀ ਮੌਤ

ਮਿਥਲੇਸ਼ ਬੀਤੀ ਰਾਤ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਦਰਵਾਜ਼ਾ ਨਾ ਬੰਦ ਕਰਨ। ਉਹ ਪੈਸੇ ਲੈਣ ਜਾ ਰਿਹਾ ਹੈ ਅਤੇ ਵਾਪਸ ਮੁੜ ਆਵੇਗਾ। ਮਿਥਲੇਸ਼ ਪੂਰੀ ਰਾਤ ਘਰ ਨਹੀਂ ਆਇਆ ਤਾਂ ਪਰਿਵਾਰ ਵਾਲਿਆਂ ਨੂੰ ਉਸ ਦੀ ਚਿੰਤਾ ਸਤਾਉਣ ਲੱਗੀ।
ਇਹ ਵੀ ਪੜ੍ਹੋ : ਫ਼ੌਜ ਦੇ ਵੱਡੇ ਅਫ਼ਸਰ 'ਤੇ ਪਤਨੀ ਵੱਲੋਂ ਜਬਰ-ਜ਼ਿਨਾਹ ਦਾ ਦੋਸ਼, ਬਿਆਨ ਕੀਤੀ ਵਿਆਹ ਦੇ ਮਗਰੋਂ ਦੀ ਸਾਰੀ ਕਹਾਣੀ

ਜਦੋਂ ਮ੍ਰਿਤਕ ਦੇ ਬੱਚੇ ਸਵੇਰ ਦੇ ਸਮੇਂ ਆਪਣੇ ਦਾਦਾ ਦੇ ਘਰ ਜਾ ਰਹੇ ਸਨ ਤਾਂ ਰਾਹ 'ਚ ਉਨ੍ਹਾਂ ਨੂੰ ਆਪਣੇ ਪਿਤਾ ਦੀ ਲਾਸ਼ ਮਿਲੀ। ਪਿਤਾ ਦੀ ਮੌਤ ਤੋਂ ਬਾਅਦ ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਅਨਿਲ ਜੋਸ਼ੀ' ਅਕਾਲੀ ਦਲ 'ਚ ਹੋਣਗੇ ਸ਼ਾਮਲ

ਇਸ ਸਬੰਧੀ ਡੀ. ਐਸ. ਪੀ. ਰਾਜਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਧਾਰਾ-302 ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਿਥਲੇਸ਼ ਦੇ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ 'ਅਨਿਲ ਜੋਸ਼ੀ' ਅਕਾਲੀ ਦਲ 'ਚ ਹੋਣਗੇ ਸ਼ਾਮਲ
NEXT STORY