ਲੁਧਿਆਣਾ (ਮੋਹਿਨੀ) : ਤਾਲਾਬੰਦੀ ਤੋਂ ਚੱਲੀ ਆ ਰਹੀ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਜ਼ੋਰਾ ਸਿੰਘ ਨੂੰ ਬਰੋਟਾ ਰੋਡ ’ਤੇ ਘਰ ਦੇ ਬਾਹਰ ਇਕੱਲਾ ਦੇਖ ਕਤਲ ਕਰ ਦਿੱਤਾ ਗਿਆ। ਮ੍ਰਿਤਕ ਜ਼ੋਰਾ ਸਿੰਘ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਕਿ ਤੇਜ਼ਧਾਰ ਰਫ਼ਤਾਰ ਮੋਟਰਸਾਈਕਲ ’ਤੇ ਸਵਾਰ ਇਕ ਵਿਅਕਤੀ ਗਲੀ 'ਚੋਂ ਲੰਘ ਰਿਹਾ ਸੀ। ਉਸ ਨੂੰ ਦੇਖ ਕੇ ਇਕ ਅਵਾਰਾ ਕੁੱਤਾ ਭੌਂਕਣ ਲੱਗਾ ਤਾਂ ਉਸ ਨੇ ਗੁੱਸੇ 'ਚ ਕੁੱਤੇ ਨੂੰ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦਰਮਿਆਨ 'ਭਾਜਪਾ' ਲਈ ਬੁਰੀ ਖ਼ਬਰ, ਹੁਣ ਇਸ ਆਗੂ ਨੇ ਦਿੱਤਾ ਅਸਤੀਫ਼ਾ
ਜਦੋਂ ਜ਼ੋਰਾ ਸਿੰਘ ਨੇ ਉਸ ਨੂੰ ਇੰਝ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨ ਨੇ ਜ਼ੋਰਾ ਸਿੰਘ ਨਾਲ ਹੱਥੋਪਾਈ ਕਰਦੇ ਹੋਏ ਚਾਕੂਆਂ ਨਾਲ ਬੁਰੀ ਤਰ੍ਹਾਂ ਵਾਰ ਕਰ ਕੇ ਉਸ ਨੂੰ ਲਹੂ-ਲੁਹਾਣ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਜ਼ਖਮੀ ਜ਼ੋਰਾ ਸਿੰਘ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੇਰ ਸ਼ਾਮ 6.30 ਵਜੇ ਦੀ ਹੈ, ਜਦੋਂ ਕਿ ਥਾਣਾ ਸ਼ਿਮਲਾਪੁਰੀ ਪੁਲਸ ਸੂਚਨਾ ਮਿਲਦੇ ਹੀ ਮੌਕੇ ’ਤੇ ਪੁੱਜੀ ਅਤੇ ਜਾਂਚ-ਪੜਤਾਲ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹੈਵਾਨੀਅਤ, LKG 'ਚ ਪੜ੍ਹਦੀ ਮਾਸੂਮ ਬੱਚੀ ਨਾਲ ਹੋਇਆ ਜਬਰ-ਜ਼ਿਨਾਹ
ਗਲੀ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਇਹ ਸਾਰੀ ਖ਼ੌਫਨਾਕ ਵਾਰਦਾਤ ਕੈਦ ਹੋ ਗਈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਪੁਲਸ ਨੂੰ ਕਈ ਸ਼ਿਕਾਇਤਾਂ ਹੋਈਆਂ ਅਤੇ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਨਤੀਜੇ ਵੱਜੋਂ ਜ਼ੋਰਾ ਸਿੰਘ ਨੂੰ ਆਪਣੀ ਜਾਨ ਗਵਾਉਣੀ ਪਈ। ਘਟਨਾ ਦਾ ਮੁਆਇਨਾ ਕਰਨ ਪੁੱਜੇ ਏ. ਸੀ. ਪੀ. ਸੰਦੀਪ ਵਢੇਰਾ, ਸਬ-ਇੰਸ. ਬਲਕਾਰ ਸਿੰਘ ਅਤੇ ਚੌਂਕੀ ਇੰਚਾਰਜ ਗੁਰਬਖਸ਼ੀਸ਼ ਸਿੰਘ ਨੇ ਹਰ ਪਹਿਲੂ ਤੋਂ ਜਾਂਚ ਕੀਤੀ ਅਤੇ ਮੁਲਜ਼ਮਾਂ ਨੂੰ ਜਲਦ ਫੜ੍ਹਨ ਲਈ ਪਰਿਵਾਰ ਨੂੰ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਮ੍ਰਿਤਕ ਜ਼ੋਰਾ ਸਿੰਘ ਆਪਣੇ ਪਿੱਛੇ ਆਪਣੀ ਪਤਨੀ, 2 ਪੁੱਤਰ ਅਤੇ 1 ਧੀ ਛੱਡ ਗਿਆ ਹੈ। ਥਾਣਾ ਸ਼ਿਮਲਾਪੁਰੀ ਪੁਲਸ ਨੇ ਮ੍ਰਿਤਕ ਦੇ ਪੁੱਤਰ ਕਰਮਜੀਤ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮ ਰਿੰਕੂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਦੇ ਘਰ ਪੁਲਸ ਨੇ ਛਾਪੇਮਾਰੀ ਕੀਤੀ, ਜਿਥੋਂ ਉਹ ਫ਼ਰਾਰ ਹੋ ਗਿਆ।
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੀਆਂ ਕਤਲ, ਲੁੱਟ-ਖੋਹ ਵਰਗੀਆਂ ਘਟਨਾਵਾਂ ਬਾਰੇ ਦਿਓ ਆਪਣੀ ਰਾਏ
ਚੋਣਾਂ ਤੋਂ ਪਹਿਲਾਂ ਭਾਜਪਾ ਦੀ ਉਮੀਦਵਾਰ ਦੇ ਪਤੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
NEXT STORY