ਲੁਧਿਆਣਾ (ਮੁਨੀਸ਼): ਲੁਧਿਆਣਾ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਇਕ ਨੌਜਵਾਨ ਦਾ ਉਸ ਦੇ ਹੀ 2 ਦੋਸਤਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਤੋਂ ਪਹਿਲਾਂ ਉਹ ਇਕੱਠੇ ਕਾਰ ਵਿਚ ਘੁੰਮਣ ਗਏ ਸੀ ਤੇ ਸ਼ਰਾਬ ਵੀ ਪੀਤੀ ਸੀ। ਇਸ ਮਗਰੋਂ ਆਪਸ ਵਿਚ ਹੋਏ ਝਗੜੇ ਮਗਰੋਂ ਉਨ੍ਹਾਂ ਨੇ ਆਪਣੇ ਹੀ ਸਾਥੀ ਦਾ ਕਤਲ ਕਰ ਦਿੱਤਾ। ਪੁਲਸ ਨੇ ਇਸ ਮਾਮਲੇ 'ਚ 12 ਘੰਟਿਆਂ ਦੇ ਅੰਦਰ ਹੀ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੁਣ ਸਿਰਫ਼ ਨੰਬਰਾਂ ਦੇ ਅਧਾਰ 'ਤੇ ਨਹੀਂ ਹੋਵੇਗਾ ਵਿਦਿਆਰਥੀ ਦਾ ਮੁਲਾਂਕਣ! ਸਕੂਲਾਂ 'ਚ ਹੋਣ ਜਾ ਰਿਹੈ ਇਹ ਬਦਲਾਅ
ਜਾਣਕਾਰੀ ਮੁਤਾਬਕ ਅਭਿਸ਼ੇਕ ਕੁਮਾਰ ਉਰਫ਼ ਪੁੰਨੂ (27) ਨਿਵਾਸੀ ਨਾਲੀ ਮੁਹੱਲਾ ਮੰਗਲਵਾਰ ਨੂੰ ਆਪਣੇ ਦੋਸਤਾਂ ਦੇ ਨਾਲ ਘੁੰਮਣ ਗਿਆ ਸੀ। ਦੇਰ ਰਾਤ ਨੂੰ 12.30 ਵਜੇ ਦੇ ਕਰੀਬ ਜਦੋਂ ਉਹ ਵਾਪਸ ਆਏ ਤਾਂ ਨਾਲੀ ਮੁਹੱਲੇ 'ਚ ਉਨ੍ਹਾਂ ਦੀ ਆਪਸ ਵਿਚ ਲੜਾਈ ਹੋ ਗਈ। ਇਸ ਦੌਰਾਨ 2 ਦੋਸਤਾਂ ਨੇ ਅਭਿਸ਼ੇਕ ਦੀ ਗਰਦਨ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਸਾਰੀ ਘਟਨਾ ਕੋਲ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਪਤਾ ਲੱਗਦੇ ਹੀ ਮੌਕੇ ’ਤੇ ਪੁੱਜੀ ਪੁਲਸ ਨੇ ਫੁਟੇਜ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਇਕ ਮੁਲਜ਼ਮ ਅਮਿਤ ਉਰਫ਼ ਕਾਲੂ ਪੁੱਤਰ ਸੁਰਿੰਦਰ ਸਿੰਘ ਵਾਸੀ ਨਾਲੀ ਮੁਹੱਲਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਵਾਰਦਾਤ ’ਚ ਵਰਤਿਆ ਚਾਕੂ ਬਰਾਮਦ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਸਿਆਸੀ ਆਗੂ ਪਿੱਛੇ ਦਾਤ ਲੈ ਕੇ ਥਾਣੇ 'ਚ ਜਾ ਵੜਿਆ ਵਿਅਕਤੀ, ਪੈ ਗਈਆਂ ਭਾਜੜਾਂ
ਖ਼ੁਦ ਦਰਵਾਜ਼ਾ ਖੜਕਾ ਕੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਬਾਹਰ
ਪੁਲਸ ਮੁਤਾਬਕ ਕਾਤਲ ਇਸ ਕਦਰ ਸ਼ਾਤਰ ਸਨ ਕਿ ਅਭਿਸ਼ੇਕ ਦਾ ਕਤਲ ਕਰਨ ਤੋਂ ਬਾਅਦ ਕਿਸੇ ਨੂੰ ਉਨ੍ਹਾਂ ’ਤੇ ਸ਼ੱਕ ਨਾ ਹੋਵੇ, ਖੁਦ ਹੀ ਉਸ ਦੇ ਘਰ ਦਾ ਦਰਵਾਜ਼ਾ ਖੜਕਾ ਕੇ ਪਰਿਵਾਰ ਵਾਲਿਆਂ ਨੂੰ ਬਾਹਰ ਬੁਲਾਇਆ ਅਤੇ ਕਿਸੇ ਹੋਰ ਵੱਲੋਂ ਉਸ ਦੇ ਹਮਲਾ ਕਰ ਕੇ ਫਰਾਰ ਹੋਣ ਦੀ ਗੱਲ ਕਹੀ, ਜਿਸ ਤੋਂ ਬਾਅਦ ਜਾਂਚ ਦੌਰਾਨ ਜਦੋਂ ਪੁਲਸ ਨੇ ਫੁਟੇਜ ਚੈੱਕ ਕੀਤੀ ਤਾਂ ਸੱਚ ਸਾਹਮਣੇ ਆਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਸਤੌਲ ਵਰਗੀ ਚੀਜ਼ ਦਾ ਡਰ ਦਿਖਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫ਼ਰਾਰ
NEXT STORY