ਨਕੋਦਰ (ਪਾਲੀ): ਬੀਤੀ ਰਾਤ ਪਿੰਡ ਮਾਲੜੀ ਵਿਚ ਇਕ ਬਜ਼ੁਰਗ ਦਾ ਕਹੀ ਨਾਲ ਵਾਰ ਕੇ ਕਤਲ ਕਰ ਦਿੱਤਾ ਗਿਆ। ਸਿਟੀ ਪੁਲਸ ਨੇ ਕੁਝ ਘੰਟਿਆਂ ਵਿਚ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਬਜ਼ੁਰਗ ਕਾਮੇ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਕੇ ਵਾਰਦਾਤ ਵਿਚ ਵਰਤੀ ਕਹੀ ਵੀ ਬਰਾਮਦ ਕਰ ਲਈ ਹੈ। ਮ੍ਰਿਤਕ ਦੀ ਪਛਾਣ ਮੋਹਣ ਲਾਲ ਉਰਫ ਮੋਹਣੀ (70) ਪੁੱਤਰ ਬਾਬੂ ਰਾਮ ਵਾਸੀ ਪਿੰਡ ਮਾਲੜੀ ਨਕੋਦਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਭਲਕੇ ਕਾਰੀਗਰਾਂ ਤੇ ਸ਼ਿਲਪਕਾਰਾਂ ਨੂੰ ਵੱਡਾ ਤੋਹਫ਼ਾ ਦੇਣਗੇ PM ਮੋਦੀ, ਸ਼ੁਰੂ ਹੋਵੇਗੀ ਨਵੀਂ ਯੋਜਨਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਨਕੋਦਰ-ਜਲੰਧਰ ਰੋਡ 'ਤੇ ਪਿੰਡ ਮਾਲੜੀ ਨੇੜੇ ਐਡਵੋਕੇਟ ਜਸਪਾਲ ਸਿੰਘ ਦੇ ਖੂਹ 'ਤੇ ਕੰਮ ਕਰਦੇ ਮੋਹਣ ਲਾਲ ਉਰਫ ਮੋਹਣੀ ਪੁੱਤਰ ਬਾਬੂ ਰਾਮ ਵਾਸੀ ਪਿੰਡ ਮਾਲੜੀ ਦਾ ਖੂਹ 'ਤੇ ਕਤਲ ਹੋ ਗਿਆ। ਸੂਚਨਾ ਮਿਲਦਿਆਂ ਹੀ ਤੁਰੰਤ ਸਿਟੀ ਥਾਣਾ ਮੁਖੀ ਇੰਸਪੈਕਟਰ ਸਤਪਾਲ ਸਿੱਧੂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁਹੰਚੇ। ਉਨ੍ਹਾਂ ਨੇ ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾਂਚ ਕਰਨ ਉਪਰੰਤ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ।
ਇਹ ਖ਼ਬਰ ਵੀ ਪੜ੍ਹੋ - ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਪੂਰਥਲਾ ਵਾਸੀਆਂ ਲਈ ਕੀਤਾ ਅਹਿਮ ਐਲਾਨ
ਪਤਨੀ ਬਾਰੇ ਗਲਤ ਗੱਲਾਂ ਕਰਨ ਕਾਰਨ ਕੀਤੇ ਕਤਲ
ਜਾਂਚ ਵਿਚ ਖੁਲਾਸਾ ਹੋਇਆ ਕਿ ਮੋਹਨ ਲਾਲ ਨੂੰ ਉਸ ਦੇ ਸਾਥੀ ਤੀਰਥ ਉਰਫ ਕਾਲਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਆਲੋਵਾਲ ਨੇ ਕਹੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਕਿਉਂਕਿ ਮੋਹਣ ਲਾਲ ਤੀਰਥ ਉਰਫ ਕਾਲਾ ਦੀ ਪਤਨੀ ਬਾਰੇ ਗਲਤ ਗੱਲਾਂ ਕਰ ਰਿਹਾ ਸੀ। ਕਤਲ ਤੋਂ ਪਹਿਲਾਂ ਦੋਹਾਂ ਨੇ ਖੂਹ 'ਤੇ ਸ਼ਰਾਬ ਪੀਤੀ। ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਤੇ ਸਿਟੀ ਥਾਣਾ ਮੁਖੀ ਇੰਸਪੈਕਟਰ ਸਤਪਾਲ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਮੋਹਣ ਲਾਲ ਉਰਫ ਮੋਹਣੀ ਦੇ ਪੁੱਤਰ ਰਾਮ ਦਾਸ ਵਾਸੀ ਪਿੰਡ ਮਾਲੜੀ ਦੇ ਬਿਆਨਾਂ 'ਤੇ ਮੁਲਜ਼ਮ ਤੀਰਥ ਉਰਫ ਕਾਲਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਆਲੋਵਾਲ ਦੇ ਖ਼ਿਲਾਫ਼ ਥਾਣਾ ਸਿਟੀ ਵਿਖੇ ਧਾਰਾ ਅ/ਧ 302 ਭ:ਦ: ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਤੀਰਥ ਉਰਫ ਕਾਲਾ ਨੂੰ ਪੁਲਸ ਪਾਰਟੀ ਨੇ ਸਥਾਨਕ ਕਪੂਰਥਲਾ ਪੁਲੀ ਤੋਂ ਗ੍ਰਿਫਤਾਰ ਕਰ ਲਿਆ। ਜਿਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੈਸ਼ਨਲ ਪਾਰਟੀਆਂ ਨੂੰ ਪੰਜਾਬ ਨਾਲ ਕੋਈ ਹਮਦਰਦੀ ਨਹੀਂ - ਲਖਵਿੰਦਰ ਲੱਖੀ
NEXT STORY