ਮੋਗਾ (ਕਸ਼ਿਸ਼): ਮੋਗਾ ਦੇ ਘਲਕਲਾਂ ਪਿੰਡ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇਕ ਪ੍ਰਵਾਸੀ ਖੇਤੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਜ਼ 3500 ਰੁਪਏ ਪਿੱਛੇ ਹੋਏ ਵਿਵਾਦ ਮਗਰੋਂ ਉਕਤ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮ ਫ਼ਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਖੇਤ ਮਜ਼ਦੂਰ ਤਲਤੂ ਰਾਮ ਬਿਹਾਰ ਦੇ ਜ਼ਿਲ੍ਹਾ ਸਹਿਰਸਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਮੋਗਾ ਦੇ ਪਿੰਡ ਘਲਕਲਾਂ ਵਿਚ ਖੇਤ ਮਜ਼ਦੂਰੀ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - 'ਪਾਪਾ ਮੈਂ ਪ੍ਰੇਸ਼ਾਨ ਹਾਂ...' 14 ਸਾਲਾ ਮਾਸੂਮ ਨੇ ਖ਼ੁਦਕੁਸ਼ੀ ਤੋਂ ਪਹਿਲਾਂ ਪਿਓ ਨੂੰ ਵੀਡੀਓ ਕਾਲ ਕਰ ਕਹੀਆਂ ਭਾਵੁਕ ਗੱਲਾਂ
ਤਲਤੂ ਰਾਮ ਖੇਤਾਂ ਵਿਚ ਕੰਮ ਕਰਨ ਮਗਰੋਂ ਸਾਥੀਆਂ ਦੇ ਨਾਲ ਟਿਊਬਵੈੱਲ 'ਤੇ ਹੀ ਰਹਿੰਦਾ ਸੀ। ਬੀਤੀ ਰਾਤ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਸਾਥੀਆਂ ਦੇ ਨਾਲ ਉੱਥੇ ਪਹੁੰਚਿਆ ਤਾਂ ਪਿੰਡ ਦੇ ਹੀ ਰਹਿਣ ਵਾਲੇ ਗੁਰਪ੍ਰੀਤ ਨਾਂ ਦੇ ਵਿਅਕਤੀ ਨਾਲ 3500 ਰੁਪਏ ਦੇ ਲੈਣ-ਦੇਣ ਲਈ ਪਿੱਛੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਇਸ ਲੜਾਈ ਵਿਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਸੇਵਕ ਸਿੰਘ ਨੇ ਦੱਸਿਆ ਕਿ ਕੁਝ ਪੈਸਿਆਂ ਦੇ ਲੈਣ-ਦੇਣ ਪਿੱਛੇ ਲੜਾਈ ਹੋਈ ਸੀ। ਇਸ ਦੌਰਾਨ ਗੰਭੀਰ ਜ਼ਖ਼ਮੀ ਹੋਣ ਮਗਰੋਂ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਮੌਤ ਹੋ ਗਈ। ਫ਼ਿਲਹਾਲ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਓਲੰਪਿਕ 'ਚੋਂ ਬਾਹਰ ਹੋਈ ਵਿਨੇਸ਼ ਫੋਗਾਟ ਦੇ ਘਰ ਪੁੱਜੇ CM ਭਗਵੰਤ ਮਾਨ, ਪਰਿਵਾਰ ਨਾਲ ਕੀਤੀ ਮੁਲਾਕਾਤ
NEXT STORY