ਮੱਲ੍ਹੀਆਂ ਕਲਾਂ (ਟੁੱਟ)- ਪੁਲਸ ਚੌਕੀ ਅਧੀਨ ਪੈਂਦੇ ਪਿੰਡ ਉੱਗੀ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨਾਂ ਦੀ ਲੜਾਈ ਵਿਚਕਾਰ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਹੈ। ਇਸ ਬਾਰੇ ਡੀ. ਐੱਸ. ਪੀ. ਨਕੋਦਰ ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਉੱਗੀ ਵਿਖੇ ਨੌਜਵਾਨਾਂ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਤਕਰਾਰ ਹੋ ਗਈ ਸੀ, ਜਿਸ ’ਚ ਕੁਲਵਿੰਦਰ ਸਿੰਘ ਉਰਫ ਕਿੰਦੀ ਪੁੱਤਰ ਚਰਨ ਦਾਸ ਵਾਸੀ ਪਿੰਡ ਕਾਲਾ ਸੰਘਿਆਂ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਬੇਅਦਬੀ ਮਾਮਲੇ 'ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ
ਪੁਲਸ ਕਤਲ ਮਾਮਲੇ ਦੀ ਜਾਂਚ ਵਾਸਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ ਤੇ ਦੋਸ਼ੀਆ ਦੀ ਭਾਲ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਪੁਲਸ ਨੇ ਕੁਲਵਿੰਦਰ ਸਿੰਘ ਕਿੰਦੀ ਦੀ ਮ੍ਰਿਤਕ ਦੇਹ ਨੂੰ ਅਪਣੇ ਕਬਜ਼ੇ ’ਚ ਲੈ ਲਿਆ ਹੈ। ਮ੍ਰਿਤਕ ਕੁਲਵਿੰਦਰ ਸਿੰਘ ਉਰਫ ਕਿੰਦੀ ਦੇ ਪਿਤਾ ਚਰਨ ਦਾਸ ਦੇ ਬਿਆਨਾਂ ’ਤੇ 4 ਨੌਜਵਾਨਾ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿੰਨਾ ਚਿਰ ਕਾਤਲਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ ਓਨਾ ਚਿਰ ਮ੍ਰਿਤਕ ਦੇਹ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਐੱਸ. ਪੀ. ਡੀ. ਲਖਵੀਰ ਸਿੰਘ, ਐੱਸ. ਐੱਚ. ਓ. ਬਲਜਿੰਦਰ ਸਿੰਘ ਨਕੋਦਰ, ਚੌਕੀ ਇੰਚਾਰਜ ਉੱਗੀ ਬਲਵੀਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੰਨਾ ਬੇਅਦਬੀ ਮਾਮਲੇ 'ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ
NEXT STORY