ਸਮਰਾਲਾ (ਵਿਪਨ ਭਾਰਦਵਾਜ): ਪੰਜਾਬ 'ਚ ਤੜਕਸਾਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਚੰਡੀਗੜ੍ਹ ਤੋਂ ਲੁਧਿਆਣਾ ਆਪਣੀ ਆਲਟੋ ਟੈਕਸੀ ਵਿਚ ਸਵਾਰੀਆਂ ਲੈ ਕੇ ਜਾ ਰਹੇ ਟੈਕਸੀ ਚਾਲਕ ਨੂੰ ਸਮਰਾਲਾ ਬਾਈਪਾਸ 'ਤੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕਾਤਲ ਉਸੇ ਦੀ ਟੈਕਸੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਦੇਰ ਰਾਤ ਵਾਪਰਿਆ ਭਿਆਨਕ ਹਾਦਸਾ! ਘੱਟੋ-ਘੱਟ 61 ਲੋਕਾਂ ਦੀ ਹੋਈ ਮੌਤ
ਜਾਣਕਾਰੀ ਮੁਤਾਬਕ ਅੱਜ ਸਵੇਰੇ 5:30 ਵਜੇ ਸਮਰਾਲਾ ਦੇ ਚੰਡੀਗੜ੍ਹ ਲੁਧਿਆਣਾ ਬਾਈਪਾਸ ਦੇ ਪਿੰਡ ਹਰਿਓਂ ਦੇ ਕੋਲ ਇਕ ਨੌਜਵਾਨ ਡਰਾਈਵਰ ਦੀ ਲਾਸ਼ ਸਮਰਾਲਾ ਪੁਲਸ ਨੂੰ ਬਰਾਮਦ ਹੋਈ, ਜਿਸ ਦੇ ਕਈ ਗੋਲ਼ੀਆਂ ਲੱਗੀਆਂ ਹੋਈਆਂ ਸਨ। ਮੌਕੇ 'ਤੇ ਪਹੁੰਚੇ ਸਮਰਾਲਾ ਪੁਲਸ ਦੇ ਡੀ.ਐੱਸ.ਪੀ. ਤਰਲੋਚਨ ਸਿੰਘ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ ਗਈ ਤਾਂ ਮ੍ਰਿਤਕ ਦੀ ਪਛਾਣ ਰਵੀ ਕੁਮਾਰ ਨਿਵਾਸੀ ਚੰਡੀਗੜ੍ਹ ਵਜੋਂ ਹੋਈ ਜੋ ਇਕ ਟੈਕਸੀ ਡਰਾਈਵਰ ਹੈ। ਉਸ ਨੂੰ ਗੋਲ਼ੀ ਮਾਰਨ ਤੋਂ ਬਾਅਦ ਕਾਤਲ ਉਸ ਦੀ ਆਲਟੋ ਗੱਡੀ ਨੂੰ ਖੋਹ ਕਿ ਨਾਲ ਲੈ ਗਏ। ਸਮਰਾਲਾ ਪੁਲਸ ਨੂੰ ਇਸ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਵੱਲ ਦਿੱਤੀ ਗਈ।
ਉੱਥੇ ਹੀ ਮ੍ਰਿਤਕ ਦੇ ਪਿਤਾ ਜੈ ਕੁਮਾਰ ਨੇ ਮੌਕੇ 'ਤੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਰਵੀ ਕੁਮਾਰ ਤਿੰਨ ਤੋਂ ਚਾਰ ਮਹੀਨੇ ਤੋਂ ਟੈਕਸੀ ਚਲਾਉਂਦਾ ਸੀ। ਰਾਤ ਨੂੰ ਰਵੀ ਨੇ ਦੱਸਿਆ ਕਿ ਉਸ ਨੂੰ ਚੰਡੀਗੜ੍ਹ ਤੋਂ ਲੁਧਿਆਣੇ ਦੀਆਂ ਸਵਾਰੀਆਂ ਮਿਲੀਆਂ ਹਨ। ਉਨ੍ਹਾਂ ਨੂੰ ਤੜਕਸਾਰ ਪੁੱਤ ਦਾ ਫ਼ੋਨ ਆਇਆ ਤੇ ਉਸ ਨੇ ਕਿਹਾ ਕਿ ,"ਪਾਪਾ ਮੇਰੇ ਗੋਲੀ ਲੱਗੀ ਹੈ।" ਉਨ੍ਹਾਂ ਦੱਸਿਆ ਕਿ ਰਵੀ ਦਾ ਅਜੇ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ
ਡੀ.ਐੱਸ.ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਨੂੰ ਜਿਸ ਨੌਜਵਾਨ ਦੀ ਲਾਸ਼ ਮਿਲੀ ਹੈ, ਉਸ ਦੇ ਗੋਲ਼ੀ ਲੱਗੀ ਹੋਈ ਹੈ ਅਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਪਤਾ ਲੱਗਿਆ ਹੈ ਕਿ ਮ੍ਰਿਤਕ ਚੰਡੀਗੜ੍ਹ ਤੋਂ ਲੁਧਿਆਣਾ ਸਵਾਰੀਆਂ ਲੈ ਕੇ ਆਪਣੀ ਟੈਕਸੀ 'ਚ ਜਾ ਰਿਹਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਇਸ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਲਈ ਜਾਰੀ ਕੀਤੀਆਂ ਸਖ਼ਤ ਹਦਾਇਤਾਂ
NEXT STORY