ਗੁਰਦਾਸਪੁਰ (ਵਿਨੋਦ/ਹਰਜਿੰਦਰ ਗੋਰਾਇਆ): ਗੁਰਦਾਸਪੁਰ ਨੇੜੇ ਪੰਡੋਰੀ ਧਾਮ ਵਿਚ ਵਿਸਾਖੀ ਦੇ ਮੇਲੇ ਦੌਰਾਨ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਰਾਜੂ (30) ਪੁੱਤਰ ਭੀਮ ਨਰਾਇਣ ਜੋ ਮੂਲ ਰੂਪ 'ਚ ਮਥੁਰਾ ਦਾ ਰਹਿਣ ਵਾਲਾ ਸੀ ਤੇ ਇਸ ਵੇਲੇ ਪਿੰਡ ਝਰੋਲੀ ਵਿਖੇ ਰਹਿ ਰਿਹਾ ਸੀ। ਉਹ ਨਗਰ ਕੌਂਸਲ, ਗੁਰਦਾਸਪੁਰ ਵਿਚ ਠੇਕੇ 'ਤੇ ਸਫ਼ਾਈ ਸੇਵਕ ਵਜੋਂ ਤਾਇਨਾਤ ਸੀ।
ਇਹ ਖ਼ਬਰ ਵੀ ਪੜ੍ਹੋ - ਕੰਮ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਭਾਣਾ, Toyota ਗੱਡੀ ਦੀ ਟੱਕਰ ਨਾਲ ਹੋਈ ਦਰਦਨਾਕ ਮੌਤ
ਮ੍ਰਿਤਕ ਰਾਜੂ ਦੇ ਭਰਾ ਰਾਹੁਲ ਨੇ ਦੱਸਿਆ ਕਿ ਉਹ ਆਪਣੇ ਅਤੇ ਚਚੇਰੇ ਭਰਾਵਾਂ ਦੇ ਪਰਿਵਾਰਾਂ ਨਾਲ ਐਤਵਾਰ ਨੂੰ ਪੰਡੋਰੀ ਧਾਮ ਮੇਲਾ ਵੇਖਣ ਗਏ ਸਨ। ਸ਼ਾਮ 5.30 ਵਜੇ ਦੇ ਕਰੀਬ ਮੇਲੇ ਵਿਚ ਉਨ੍ਹਾਂ ਨਾਲ ਮੌਜੂਦ ਇਕ 15 ਸਾਲ ਦੇ ਬੱਚੇ ਦਾ ਕਿਸੇ ਨੌਜਵਾਨ ਨਾਲ ਮੋਢਾ ਵੱਜ ਗਿਆ। ਇਸ ਮਗਰੋਂ ਅੱਧਾ ਦਰਜਨ ਨੌਜਵਾਨਾਂ ਨੇ ਰਾਜੂ ਦੇ ਪਰਿਵਾਰ ਨਾਲ ਗਾਲ਼ੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਰਾਹੁਲ ਅਨੁਸਾਰ ਉਨ੍ਹਾਂ ਇਨ੍ਹਾਂ ਨੌਜਵਾਨਾਂ ਤੋਂ ਮੁਆਫ਼ੀ ਵੀ ਮੰਗੀ, ਪਰ ਇਕ ਨੌਜਵਾਨ ਨੇ ਰਾਜੂ ਦੇ ਗਲੇ ’ਤੇ ਕਿਰਚ ਨਾਲ ਹਮਲਾ ਕਰ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਦਾਜ ਦੇ ਝੂਠੇ ਕੇਸ 'ਚ ਫਸਾਉਣ ਦੀਆਂ ਧਮਕੀਆਂ ਦਿੰਦੀ ਸੀ ਪਤਨੀ, ਫ਼ਿਰ ਮੁੰਡੇ ਨੇ ਜੋ ਕੀਤਾ ਜਾਣ ਰਹਿ ਜਾਓਗੇ ਦੰਗ
ਪੀੜਤ ਪਰਿਵਾਰ ਨੇ ਦੱਸਿਆ ਕਿ ਮੌਕੇ 'ਤੇ ਪੁਲਸ ਕਰਮਚਾਰੀ ਵੀ ਮੌਜੂਦ ਸਨ, ਪਰ ਉਨ੍ਹਾਂ ਕੋਈ ਦਖ਼ਲ ਅੰਦਾਜ਼ੀ ਨਹੀਂ ਕੀਤੀ ਅਤੇ ਨਾ ਹੀ ਜ਼ਖ਼ਮੀ ਰਾਜੂ ਨੂੰ ਹਸਪਤਾਲ ਪਹੁੰਚਾਉਣ ਵਿਚ ਕੋਈ ਮਦਦ ਕੀਤੀ। ਗੰਭੀਰ ਹਾਲਤ ਵਿਚ ਜ਼ਖ਼ਮੀ ਰਾਜੂ ਨੂੰ ਉਹ ਆਪ ਮੋਟਰਸਾਈਕਲ ਤੇ ਇਕ ਨਿੱਜੀ ਹਸਪਤਾਲ ਲੈ ਕੇ ਗਿਆ ਜਿੱਥੋਂ ਉਸ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ । ਸਰਕਾਰੀ ਹਸਪਤਾਲ ਵਿੱਚੋਂ ਵੀ ਉਸ ਨੂੰ ਇਕ ਹੋਰ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਉਹ ਦਮ ਤੋੜ ਗਿਆ । ਦੂਜੇ ਪਾਸੇ ਪਤਾ ਲੱਗਾ ਹੈ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਵੀ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ
NEXT STORY