ਅਜਨਾਲਾ (ਬਾਠ) : ਬੀਤੇ ਦਿਨੀਂ ਅਜਨਾਲਾ ਦੇ ਨੇੜਲੇ ਪਿੰਡ ਭੋਏਵਾਲੀ 'ਚ ਇਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਦਰਦਨਾਕ ਮੌਤ ਹੋ ਜਾਣ ਦੇ ਮਾਮਲੇ 'ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਿਸਾਨ ਜਥੇਬੰਦੀਆਂ ਦੀ ਮਦਦ ਨਾਲ ਐੱਸ. ਐੱਸ. ਪੀ ਜ਼ਿਲਾ ਦਿਹਾਤੀ ਅੰਮ੍ਰਿਤਸਰ ਅੱਗੇ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਐੱਸ. ਐੱਸ. ਪੀ ਅੰਮ੍ਰਿਤਸਰ ਜ਼ਿਲਾ ਦਿਹਾਤੀ ਵੱਲੋਂ ਮਿਲੇ ਸਰਕਾਰੀ ਹੁਕਮਾਂ ਮੁਤਾਬਿਕ ਥਾਣਾ ਅਜਨਾਲਾ ਦੀ ਪੁਲਸ ਨੇ ਕਥਿਤ ਦੋਸ਼ੀਆਂ ਸੁਖਵੰਤ ਸਿੰਘ ਪੁੱਤਰ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ, ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਭੋਏਵਾਲੀ ਵਿਰੁੱਧ ਧਾਰਾ 302 ਅਧੀਨ (ਕਤਲ ਦਾ ਮਾਮਲਾ) ਮੁਕੱਦਮਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ ਅਜਨਾਲਾ ਕਮਲਮੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਅਜਨਾਲਾ ਦੇ ਨੇੜਲੇ ਪਿੰਡ ਭੋਏਵਾਲੀ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਸਬੰਧੀ ਮ੍ਰਿਤਕ ਦੇ ਚਚੇਰੇ ਭਰਾ ਗੁਰਵਿੰਦਰ ਸਿੰਘ ਦੇ ਬਿਆਨਾਂ 'ਤੇ ਧਾਰਾ 302 ਅਧੀਨ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਸਬੰਧੀ ਅਗਲੀ ਕਾਰਵਾਈ ਅਧੀਨ ਕਥਿਤ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਗਲੀ ਜਾਂਚ ਕਰਕੇ ਮੁਕੱਦਮੇ ਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਜ਼ਿਕਰਯੋਗ ਹੈ ਕਿ ਮ੍ਰਿਤਕਾ ਦੇ ਪਤੀ ਸੁਖਵੰਤ ਸਿੰਘ ਪੁੱਤਰ ਬਲਵਿੰਦਰ ਸਿੰਘ, ਸਹੁਰਾ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਅਤੇ ਸੱਸ ਮਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਭੋਏਵਾਲੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾ ਦਾ ਵਿਆਹ 10 ਸਾਲ ਪਹਿਲਾਂ ਸੁਖਵੰਤ ਸਿੰਘ ਵਾਸੀ ਭੋਏਵਾਲੀ ਨਾਲ ਹੋਆਿ ਸੀ ਅਤੇ ਦੋਵਾਂ ਦਾ ਇਕ ਲੜਕਾ ਵੀ ਹੈ।
ਬੱਸ ਅੱਡੇ ਦੇ ਹੋਟਲਾਂ 'ਤੇ ਪੁਲਸ ਦੀ ਰੇਡ, 16 ਲੜਕੀਆਂ-ਲੜਕੇ ਹਿਰਾਸਤ 'ਚ
NEXT STORY