ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਮੁਕਤਸਰ ਸਾਹਿਬ ਵਿਚ ਵੱਡੀ ਘਟਨਾ ਸਾਹਮਣੇ ਆਈ ਹੈ। ਇਥੋਂ ਦੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਮੁਤਾਬਕ ਪਹਿਲਾਂ ਦੀ ਲੜਾਈ ਦੀ ਰੰਜਿਸ਼ ਕਾਰਨ ਉਨ੍ਹਾਂ ਦੇ ਬੇਟੇ ਦਾ ਕਤਲ ਕੀਤਾ ਗਿਆ ਹੈ।
ਨਸ਼ਿਆਂ ਦੇ ਮਾਮਲੇ 'ਚ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ, ਥਾਣੇਦਾਰ ਜ਼ਖਮੀ
ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ 'ਤੇ ਕੁਝ ਬਦਮਾਸ਼ਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦਾ ਨਾਂ ਤੇਜਿੰਦਰ ਸਿੰਘ ਉਰਫ ਰਾਹੁਲ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੇ ਬੇਟੇ ਉੱਤੇ ਹਮਲਾ ਹੋਇਆ ਸੀ ਪਰ ਪੁਲਸ ਨੇ ਉਸ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਅੱਜ ਮੁੜ ਉਨ੍ਹਾਂ ਦੇ ਬੇਟੇ ਉੱਤੇ ਛੇ-ਸੱਤ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਮੌਕੇ ਉੱਤੇ ਮੌਜੂਦ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਫਰਜ਼ੀ CIA ਸਟਾਫ ਦਾ ਮੁਲਾਜ਼ਮ ਡਿਲੀਵਰੀ ਮੈਨ ਤੋਂ 22 ਹਜ਼ਾਰ ਖੋਹ ਕੇ ਰਫੂ ਚੱਕਰ
ਘਰ ਦੇ ਸਾਮਾਨ ਨੂੰ ਅੱਗ ਲਾ ਕੇ ਡਰਾਮਾ ਕਰਨ ਵਾਲੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ (ਵੀਡੀਓ)
NEXT STORY