ਲੁਧਿਆਣਾ (ਰਿਸ਼ੀ)- 14 ਸਾਲ ਦੀ ਇਕ ਬੱਚੀ ਦੀ ਤਲਾਕਸ਼ੁਦਾ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤੇ ਜਾਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਲਾਸ਼ ਪਿੰਡ ਗਿੱਲ ’ਚ ਰੇਲਵੇ ਲਾਈਨਾਂ ਕੋਲੋਂ ਖੇਤਾਂ ’ਚੋਂ ਬਰਾਮਦ ਹੋਈ ਹੈ। ਲੋਕਾਂ ਵੱਲੋਂ ਦੱਸਣ ’ਤੇ ਮੌਕੇ ’ਤੇ ਪੁੱਜੀ ਥਾਣਾ ਸਦਰ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ 2 ਡਾਕਟਰਾਂ ਦੇ ਬੋਰਡ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ।
ਮ੍ਰਿਤਕਾ ਦੀ ਪਛਾਣ ਸੰਦੀਪ ਕੌਰ (35) ਨਿਵਾਸੀ ਮੁੰਡੀਆਂ ਕਲਾਂ ਵਜੋਂ ਹੋਈ ਹੈ। ਪਿਤਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2008 ’ਚ ਬੇਟੀ ਦਾ ਵਿਆਹ ਕੀਤਾ ਸੀ ਅਤੇ 14 ਸਾਲ ਦੀ ਇਕ ਬੱਚੀ ਹੈ। ਬੇਟੀ ਤਲਾਕ ਤੋਂ ਬਾਅਦ ਉਨ੍ਹਾਂ ਕੋਲ ਰਹਿ ਰਹੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਹੋਈ ਸਨਸਨੀਖੇਜ਼ ਵਾਰਦਾਤ, ਪਤੀ ਨੇ ਰੋਟੀਆਂ ਪਕਾਉਂਦੀ ਪਤਨੀ ਦੇ ਸਿਰ 'ਚ ਕੁਹਾੜਾ ਮਾਰ ਕੀਤਾ ਕਤਲ
ਹਰ ਹਫਤੇ ਵਾਂਗ ਐਤਵਾਰ ਸਵੇਰੇ ਲਗਭਗ 10 ਵਜੇ ਘਰੋਂ ਮਾਡਲ ਟਾਊਨ ਸਥਿਤ ਇਕ ਧਾਰਮਿਕ ਅਸਥਾਨ ’ਤੇ ਮੱਥਾ ਟੇਕਣ ਗਈ ਸੀ। ਦੁਪਹਿਰ 1.30 ਵਜੇ ਫੋਨ ’ਤੇ ਗੱਲ ਹੋਈ ਤਾਂ ਕੁਝ ਸਮੇਂ ’ਚ ਵਾਪਸ ਮੁੜਨ ਦਾ ਕਿਹਾ ਪਰ 2 ਵਜੇ ਤੱਕ ਵਾਪਸ ਨਾ ਆਉਣ ’ਤੇ ਜਦੋਂ ਮਾਂ ਨੇ ਫੋਨ ਕੀਤਾ ਤਾਂ ਉਸ ਦਾ ਨੰਬਰ ਬੰਦ ਆ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ।
ਦੇਰ ਰਾਤ ਥਾਣਾ ਸਦਰ ਦੀ ਪੁਲਸ ਨੇ ਲਾਸ਼ ਬਰਾਮਦ ਕੀਤੀ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਫੋਰੈਂਸਿਕ ਐਕਸਪਰਟ ਦੀ ਮਦਦ ਨਾਲ ਪੁਲਸ ਜਾਂਚ ’ਚ ਜੁਟ ਗਈ। ਐੱਸ.ਐੱਚ.ਓ. ਇੰਸਪੈਕਟਰ ਹਰਸ਼ਵੀਰ ਮੁਤਾਬਕ ਔਰਤ ਦੇ ਮੋਬਾਈਲ ਦੀ ਡਿਟੇਲ ਕਢਵਾਈ ਜਾ ਰਹੀ ਹੈ। ਪੁਲਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ ਹਨ। ਜਲਦ ਕੇਸ ਹੱਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਫੌਜੀ ਪਤੀ ਡਿਊਟੀ 'ਤੇ ਰਹਿੰਦੈ ਬਾਹਰ, ਪਿੱਛੋਂ ਜੇਠ ਨਾਲ ਬਣ ਗਏ ਨਾਜਾਇਜ਼ ਸਬੰਧ, ਧੀ ਨੇ ਦੇਖ ਲਿਆ ਤਾਂ ਮਾਂ ਬਣੀ ਹੈਵਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟਾਂ ਪਾਉਣ ਵਾਲਾ ਹਿਮਾਚਲ ਤੋਂ ਗ੍ਰਿਫਤਾਰ
NEXT STORY