ਰਈਆ (ਹਰਜੀਪ੍ਰੀਤ) : ਬੀਤੀ ਰਾਤ ਰਈਆ ਖੁਰਦ ਵਿਖੇ ਅਣਪਛਾਤਿਆਂ ਵਲੋਂ ਇਕ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਡਰੇਨ ਕਿਨਾਰੇ ਸੁੱਟ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਆਪਣੇ ਨਾਨਾ ਮਾਨ ਸਿੰਘ ਕੋਲ ਰਹਿ ਰਿਹਾ ਸੀ। ਹਾਲਾਂਕਿ ਮ੍ਰਿਤਕ ਦੀ ਲਾਸ਼ ’ਤੇ ਸਿੱਧਾ ਕੋਈ ਜ਼ਖਮੀ ਨਿਸ਼ਾਨ ਨਹੀਂ ਸੀ, ਪਰ ਪ੍ਰਤੱਖਦਰਸ਼ੀਆਂ ਅਨੁਸਾਰ ਮ੍ਰਿਤਕ ਦੀਆਂ ਬਾਹਾਂ ਕਥਿਤ ਤੌਰ ’ਤੇ ਰੱਸੀ ਨਾਲ ਬੰਨ੍ਹੀਆਂ ਹੋਈਆਂ ਸਨ ਅਤੇ ਮ੍ਰਿਤਕ ਦੇ ਕੱਪੜਿਆਂ ’ਤੇ ਖੂਨ ਵੀ ਲੱਗਾ ਹੋਇਆ ਸੀ।
ਇਸ ਤੋਂ ਇਲਾਵਾ ਮ੍ਰਿਤਕ ਦੇ ਮੂੰਹ ’ਤੇ ਝੱਗ ਵੀ ਲੱਗੀ ਹੋਈ ਸੀ, ਜਿਸ ਕਾਰਨ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਸ਼ਾਇਦ ਉਸ ਨੂੰ ਬੇਹੋਸ਼ ਕਰਨ ਲਈ ਕੋਈ ਜ਼ਹਿਰੀਲੀ ਚੀਜ਼ ਦਿੱਤੀ ਗਈ ਹੋਵੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ
NEXT STORY