ਮਖੂ (ਵਾਹੀ)- ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਮਖੂ ਅਧੀਨ ਪੈਂਦੇ ਪਿੰਡ ਦੇ ਪਿੰਡ ਸੂਦਾਂ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 20 ਸਾਲਾ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬੇਅੰਤ ਸਿੰਘ ਉਰਫ਼ ਬੱਲੀ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਬੇਅੰਤ ਸਿੰਘ ਦੀ ਮਖੂ ਤੋਂ ਫ਼ੇਮੀ ਵਾਲੇ ਵੱਲ ਜਾਂਦੇ ਰੋਡ 'ਤੇ ਗੁਰਦੁਆਰਾ ਸਾਹਿਬ ਦੇ ਗੇਟ ਦੇ ਸਾਹਮਣੇ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਬਹਿਸਬਾਜ਼ੀ ਨੇ ਫਿਰ ਲੜਾਈ ਦਾ ਰੂਪ ਧਾਰਨ ਕਰ ਲਿਆ ਤੇ ਉਨ੍ਹਾਂ 'ਚੋਂ ਇੱਕ ਨੌਜਵਾਨ ਨੇ ਬੇਅੰਤ ਸਿੰਘ ਨੂੰ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ- ਕੰਗਨਾ ਰਣੌਤ 'ਥੱਪੜ' ਮਾਮਲੇ 'ਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ
ਗੋਲ਼ੀ ਮਾਰਨ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ, ਜਦਕਿ ਬੇਅੰਤ ਸਿੰਘ ਦੀ ਗਰਦਨ 'ਤੇ ਲੱਗੀ ਗੋਲ਼ੀ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਸ ਹਾਲਾਤ 'ਚ ਹਸਪਤਾਲ ਲਿਜਾਇਆ ਗਿਆ, ਪਰ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ ਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਦਾ ਹਰ ਵਾਰ ਕਰਤਾਰਪੁਰ ਤੋਂ ਉਮੀਦਵਾਰ ਬਦਲਣਾ ਪਾਰਟੀ ਨੂੰ ਮਜ਼ਬੂਤੀ ਨਹੀਂ ਦੇ ਸਕਿਆ
NEXT STORY