ਲੁਧਿਆਣਾ (ਰਾਜ)- ਲੁਧਿਆਣਾ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਢੰਡਾਰੀ ਖੁਰਦ ਇਲਾਕੇ ’ਚ ਇਕ ਨੌਜਵਾਨ ਦਾ ਬੇਦਰਦੀ ਨਾਲ ਕਤਲ ਕਰਕੇ ਲਾਸ਼ ਖਾਲੀ ਪਲਾਟ ’ਚ ਸੁੱਟ ਦਿੱਤੀ। ਕਾਤਲਾਂ ਨੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਗਲਾ ਵੱਢ ਕੇ ਵੱਖ ਕਰ ਦਿੱਤਾ। ਸਵੇਰੇ ਗੁਆਂਢੀ ਨੇ ਲਾਸ਼ ਵੇਖ ਕੇ ਰੌਲਾ ਪਾਇਆ, ਜਿਸ ਤੋਂ ਬਾਅਦ ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਸੂਚਨਾ ਮਿਲਣ ਤੋਂ ਬਾਅਦ ਥਾਣਾ ਫੋਕਲ ਪੁਆਇੰਟ, ਚੌਕੀ ਢੰਡਾਰੀ ਕਲਾਂ ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਨੌਜਵਾਨ ਦੀ ਪਛਾਣ ਕਰਨ ਦਾ ਯਤਨ ਕੀਤਾ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਇਸ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰਖਵਾ ਦਿੱਤੀ। ਪੁਲਸ ਮ੍ਰਿਤਕ ਦੀ ਪਛਾਣ ਕਰਨ ’ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- MP ਚਰਨਜੀਤ ਚੰਨੀ ਨੇ ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਜਾਣਿਆ ਹਾਲ, ਆਖੀਆਂ ਅਹਿਮ ਗੱਲਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਚ ਲਗਾਤਾਰ 2 ਛੁੱਟੀਆਂ!
NEXT STORY