ਬਟਾਲਾ (ਸਾਹਿਲ, ਯੋਗੀ ,ਅਸ਼ਵਨੀ) : ਕਸਬਾ ਘੁਮਾਣ ਦੇ ਨਜ਼ਦੀਕ ਘੁਮਾਣ ਤੋਂ ਮਹਿਤਾ ਰੋਡ ’ਤੇ ਸਥਿਤ ਗੁਰਦੁਆਰਾ ਗੁਰੂ ਅਮਰਦਾਸ ਜੀ ਅਠਵਾਲ ਪੁੱਲ ਵਿਖੇ ਲੰਮੇ ਸਮੇਂ ਤੋਂ ਮੁੱਖ ਸੇਵਾਦਾਰ ਦੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਸੰਤ ਗਿਆਨੀ ਕਰਤਾਰ ਸਿੰਘ ਦੇ ਭਤੀਜੇ, ਜਨਰਲ ਸਕੱਤਰ ਸੰਤ ਸਮਾਜ ਅਤੇ ਮੁੱਖ ਬੁਲਾਰਾ ਦਮਦਮੀ ਟਕਸਾਲ ਬਾਬਾ ਬਲਵਿੰਦਰ ਸਿੰਘ ਖਾਲਸਾ ਦਾ ਉਨ੍ਹਾਂ ਦੇ ਹੀ ਰਿਹਾਇਸ਼ ਵਿਖ਼ੇ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਾਬਾ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਬਣੀ ਰਿਹਾਇਸ਼ ਵਿਚ ਰਹਿੰਦੇ ਸਨ, ਜਿਸ ਵਿਚ ਦੋ ਸੇਵਾਦਾਰ ਉਨ੍ਹਾਂ ਦੇ ਨਾਲ ਸਨ, ਜਿਨ੍ਹਾਂ ਵਿਚੋਂ ਇਕ ਸੇਵਾਦਾਰ ਨਾਲ ਉਨ੍ਹਾਂ ਦੀ ਰਾਤ ਕਰੀਬ 10 ਵਜੇ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋਈ, ਜਿਸ ਤੋਂ ਬਾਅਦ ਉਸ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਬਾਬਾ ਬਲਵਿੰਦਰ ਸਿੰਘ ’ਤੇ ਅਨੇਕਾਂ ਵਾਰ ਕੀਤੇ ਤੇ ਫਰਾਰ ਹੋ ਗਿਆ। ਕਤਲ ਕਰਨ ਤੋਂ ਬਾਅਦ ਉਸ ਦੇ ਭੱਜਦਿਆਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਸੰਤ ਸਮਾਜ ਦੇ ਮੁੱਖ ਬੁਲਾਰੇ ਵੀ ਸਨ।
ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀ ਖ਼ਬਰ !
ਸ੍ਰੀ ਹਰਗੋਬਿੰਦਪੁਰ ਸਾਹਿਬ ਸਬਡਵੀਜ਼ਨ ਦੇ ਡੀ. ਐੱਸ. ਪੀ. ਰਜੇਸ਼ ਕੁਮਾਰ ਕੱਕੜ ਵੱਲੋਂ ਅਤੇ ਥਾਣਾ ਘੁਮਾਣ ਦੇ ਐੱਸਐੱਚਓ ਬਿਕਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਜਾਇਜ਼ਾ ਲੈਂਦੇ ਹੋਏ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਬਲਵਿੰਦਰ ਸਿੰਘ ਖਾਲਸਾ ਦੇ ਨਾਲ ਗੁਰਦੁਆਰਾ ਸਾਹਿਬ ਵਿਚ ਦੋ ਨੌਜਵਾਨ ਹੋਰ ਸੇਵਾ ਕਰਦੇ ਸਨ ਜਿਨ੍ਹਾਂ ਵਿੱਚੋਂ ਇਕ ਸੇਵਾਦਾਰ ਪਿੰਡ ਸਲਾਹਪੁਰ ਪੰਡੋਰੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਜੋ ਕਿ ਕਦੇ ਕਦੇ ਗੁਰਦੁਆਰਾ ਸਾਹਿਬ ਵਿਚ ਆਉਂਦਾ ਸੀ। ਉਹ ਰੰਜਿਸ਼ ਰੱਖਦਾ ਸੀ ਕਿ ਬਾਬਾ ਜੀ ਦੂਸਰੇ ਸੇਵਾਦਾਰ ਨਾਲ ਜ਼ਿਆਦਾ ਪਿਆਰ ਕਰਦੇ ਹਨ ਅਤੇ ਮੇਰੇ ਨਾਲ ਘੱਟ। ਇਸ ਰੰਜਿਸ਼ ਦੇ ਚੱਲਦਿਆਂ ਉਕਤ ਨੌਜਵਾਨ ਵੱਲੋਂ ਬਾਬਾ ਜੀ ਦਾ ਬੀਤੀ ਰਾਤ ਕਰੀਬ 11 ਵਜੇ ਦੇ ਲਗਭਗ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ IPS ਜੋੜੇ 'ਤੇ ਟੁੱਟਾ ਦੁੱਖਾਂ ਦਾ ਪਹਾੜ, ਚਾਰ ਸਾਲਾ ਧੀ ਦੇ ਗਲ਼ੇ 'ਚ ਖਾਣਾ ਫਸਣ ਕਾਰਣ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ 16 ਵਾਹਨਾਂ ਦੇ ਚਲਾਨ ਕੱਟੇ
NEXT STORY