ਕਪੂਰਥਲਾ (ਓਬਰਾਏ)- ਕਪੂਰਥਲਾ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਵਾਰਡ ਦੇ ਬਾਹਰ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮਹਿਮਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੇਰ ਸ਼ਾਮ ਦੋ ਧਿਰਾਂ ਵਿੱਚ ਲੜਾਈ ਹੋ ਗਈ ਸੀ, ਜਿਸ ਵਿਚ ਰਾਜਕੁਮਾਰ ਦੇ ਸਿਰ 'ਤੇ ਸੱਟਾਂ ਲੱਗਣ ਕਾਰਨ ਉਸ ਦਾ ਮੁੰਡਾ ਜਸਪ੍ਰੀਤ ਸਿੰਘ ਆਪਣੇ ਪਿਤਾ ਦੇ ਸਿਵਲ ਹਸਪਤਾਲ ਕਪੂਰਥਲਾ ਐਮਰਜੈਂਸੀ ਵਾਰਡ ਵਿੱਚ ਪੱਟੀਆਂ ਕਰਵਾਉਣ ਆਇਆ ਸੀ।
ਇਸੇ ਦੌਰਾਨ ਅੱਧੀ ਦਰਜਨ ਤੋਂ ਵੱਧ ਨੌਜਵਾਨ ਨੇ ਜਸਪ੍ਰੀਤ ਸਿੰਘ 'ਤੇ ਉਸ ਵੇਲੇ ਹਮਲਾ ਕਰ ਦਿੱਤਾ ਜਦ ਉਹ ਕਾਰ ਵਿੱਚ ਐਮਰਜੈਂਸੀ ਵਾਰਡ ਦੇ ਬਾਹਰ ਬੈਠਾ ਪਿਆ ਸੀ। ਦੱਸਿਆ ਜਾਂਦਾ ਹੈ ਕਿ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਗਰਦਨ 'ਤੇ ਵਾਰ ਕੀਤੇ, ਜਿਸ ਕਾਰਨ ਜਸਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਜਲਦੀ ਹੀ ਡਰੈੱਸ ਕੋਡ 'ਚ ਨਜ਼ਰ ਆਉਣਗੇ ਆਟੋ ਚਾਲਕ, ਟਰੈਫਿਕ ਪੁਲਸ ਵੱਲੋਂ ਹਦਾਇਤਾਂ ਜਾਰੀ
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਅਰਬਨ ਸਟੇਟ ਦੀ ਪੁਲਸ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਪੁਲਸ ਪ੍ਰਸ਼ਾਸਨ ਤੋਂ ਕਈ ਵਾਰ ਸਿਹਤ ਵਿਭਾਗ ਦੇ ਅਧਿਕਾਰੀਆਂ, ਰਾਜਨੀਤਿਕ ਆਗੂਆਂ ਅਤੇ ਆਮ ਲੋਕ ਮੰਗ ਕਰਦੇ ਆ ਰਹੇ ਹਨ ਕਿ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ 24 ਘੰਟੇ ਪੁਲਸ ਤਾਇਨਾਤ ਕੀਤੀ ਜਾਵੇ ਪਰ ਇਥੇ ਪੁਲਸ ਦੀ ਨਲਾਇਕੀ ਕਾਰਨ ਇਕ ਨੌਜਵਾਨ ਦਾ ਕਤਲ ਹੋ ਗਿਆ। ਜੇਕਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਪੁਲਸ ਤਾਇਨਾਤ ਹੁੰਦੀ ਤਾਂ ਇਹ ਘਟਨਾ ਸ਼ਾਇਦ ਨਾ ਵਾਪਰਦੀ।
ਇਹ ਵੀ ਪੜ੍ਹੋ: ਭੈਣ ਨੂੰ ਛੱਡਣ ਦਾ ਬਦਲਾ ਲੈਣ ਲਈ ਭਰਾਵਾਂ ਨੇ ਰਚੀ ਸਾਜਿਸ਼, ਐਡਵੋਕੇਟ ਦੇ ਕਤਲ ਲਈ ਦਿੱਤੀ ਲੱਖਾਂ ਦੀ ਸੁਪਾਰੀ
ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਹੋਇਆ ਅੰਤਿਮ ਸੰਸਕਾਰ, ਭੈਣਾਂ ਨੇ ਸਿਹਰਾ ਸਜਾ ਭਰਾ ਨੂੰ ਦਿੱਤੀ ਅੰਤਿਮ ਵਿਦਾਈ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
29 ਫਰਵਰੀ ਨੂੰ ਲੀਪ ਸਾਲ 'ਤੇ ਜਲੰਧਰ ਦੇ ਸਿਵਲ ਹਸਪਤਾਲ ’ਚ ਜੰਮੇ 8 ਬੱਚੇ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ
NEXT STORY