ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲੌਟਾਵਾ) : ਸਬ-ਡਿਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਨੂਰਪੁਰ ਬੇਦੀ ਵਿਚ ਵੱਡੀ ਵਾਰਦਾਤ ਵਾਪਰੀ ਹੈ। ਜਿੱਥੇ ਪਿੰਡ ਕਰਤਾਰਪੁਰ ਵਿਚ ਬੀਤੀ ਦੇਰ ਰਾਤ ਕੁੱਝ ਲੋਕਾਂ ਨੇ ਕਾਂਗਰਸ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਭੋਲੀ ਦੇਵੀ ਦੇ ਘਰ ਆ ਕੇ ਉਨ੍ਹਾਂ ਦੇ ਪਤੀ ਕਰਮਚੰਦ ਅਤੇ ਉਨ੍ਹਾਂ ਦੀ ਭਾਬੀ ਗੀਤਾ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਜਿਸ ਨੂੰ ਇਲਾਜ ਲਈ ਪਹਿਲਾਂ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਆਸ਼ਕ ਨਾਲ ਡੇਢ ਸਾਲ ਬਿਤਾ ਕੇ ਆਈ ਪਤਨੀ ਨੇ ਅੱਧੀ ਰਾਤ ਨੂੰ ਕੀਤਾ ਖੂਨੀ ਕਾਂਡ, ਵੱਢ ਸੁੱਟੀ ਪਤੀ ਦੀ ਧੌਣ
ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਭਾਰੀ ਪੁਲਸ ਫੋਰਸ ਅਤੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਹ ਵੀ ਪਤਾ ਲੱਗਾ ਹੈ ਕਿ ਨੂਰਪੁਰ ਬੇਦੀ ਪੁਲਸ ਨੇ ਕੁੱਝ ਲੋਕਾਂ ਨੂੰ ਰਾਊਂਡਅਪ ਕੀਤਾ ਹੈ ਜਦਕਿ ਪੁਲਸ ਕੈਮਰੇ ਸਾਹਮਣੇ ਫਿਲਹਾਲ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵੱਡੀ ਵਾਰਦਾਤ, ਪੁੱਤ ਵਲੋਂ ਮਾਂ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਥਾਈ DGP ਨੂੰ ਲੈ ਕੇ 6 ਨਵੰਬਰ ਨੂੰ ਹੋਵੇਗੀ ਸੁਣਵਾਈ, VK ਭਾਵਰਾ ਨੇ ਪਾਈ ਪਟੀਸ਼ਨ
NEXT STORY