ਚੋਗਾਵਾਂ (ਹਰਜੀਤ) : ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਵਿਖੇ ਇਕ ਨੌਜਵਾਨ ਗੁਰਬੀਰ ਸਿੰਘ ਪੁੱਤਰ ਜੰਗਾ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੇ ਪਿਤਾ ਜੰਗਾ ਸਿੰਘ ਨੇ ਦੱਸਿਆ ਕਿ ਉਸਦਾ ਪੁੱਤਰ ਗੁਰਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੋਸਤ ਨਾਲ ਦੌੜ ਲਗਾ ਕੇ ਆਇਆ ਸੀ। 9.30 ਦੇ ਕਰੀਬ ਸੜਕ ਦੇ ਕੰਢੇ ਖੜ੍ਹੇ ਹੋ ਕੇ ਗੱਲਾਂ ਕਰ ਰਿਹਾ ਸੀ ਕਿ ਇੰਨੇ ਨੂੰ ਸਾਹਮਣੇ ਤੋਂ ਸਰੂਪ ਸਿੰਘ ਪੁੱਤਰ ਸੁਬੇਗ ਸਿੰਘ ਆਇਆ ਅਤੇ ਹੱਥ 'ਚ ਫੜੇ ਰਿਵਾਲਵਰ ਨਾਲ ਉਸਦੀ ਛਾਤੀ ਦੇ ਖੱਬੇ ਪਾਸੇ ਗੋਲੀਆਂ ਮਾਰ ਦਿੱਤੀਆਂ, ਜਿਸ ਨਾਲ ਗੁਰਬੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦੇ ਅੱਡਾ ਬਾਰੇ ਵੱਡਾ ਖ਼ੁਲਾਸਾ, ਇੰਝ ਹੁੰਦੀ ਵਿਦੇਸ਼ੀ ਕੁੜੀਆਂ ਦੀ ਸਪਲਾਈ
ਵਾਰਦਾਤ ਨੂੰ ਅੰਜਾਮ ਦੇ ਕੇ ਦੋਸ਼ੀ ਸਰੂਪ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪੁੱਜੀ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੂਜੇ ਪਾਸੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਖ਼ਿਲਾਫ 302 ਦਾ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਪੁਲਸ ਟੀਮ ਨੇ ਦੱਸਿਆ ਕਿ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਇਹ ਕਤਲ ਕਿੰਨਾਂ ਕਾਰਨਾਂ ਕਰਕੇ ਕੀਤਾ ਗਿਆ, ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੈਪਟਨ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼, ਇਸ ਹਫ਼ਤੇ ਤਾਲਾਬੰਦੀ ਨਹੀਂ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ 3 ਹੋਰ ਮੌਤਾਂ, 10 ਹੋਰ ਨਵੇਂ ਮਾਮਲੇ ਆਏ ਸਾਹਮਣੇ
NEXT STORY