ਤਰਨਤਾਰਨ (ਰਮਨ)- ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਤੋਂ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਇਕ ਨੌਜਵਾਨ ਮੁੰਡੇ ਦਾ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਥਾਣਾ ਵਲਟੋਹਾ ਦੀ ਪੁਲਸ ਨੇ ਨੌਜਵਾਨ ਮੁੰਡੇ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਹੋਏ ਕਤਲ ਦੇ ਸ਼ੱਕ ਸਬੰਧੀ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਹੇਠ ਦੋ ਔਰਤਾਂ ਸਮੇਤ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਲਈ ਜਲਵਾਯੂ ਪਰਿਵਰਤਨ ਖ਼ਤਰੇ ਦੀ ਘੰਟੀ, 2050 ਤੱਕ ਪਾਣੀ ਦੀ ਘਾਟ ਕਾਰਨ ਖੜਾ ਹੋਵੇਗਾ ਵੱਡਾ ਸੰਕਟ
ਜਸਬੀਰ ਕੌਰ ਪਤਨੀ ਬਲਬੀਰ ਸਿੰਘ ਵਾਸੀ ਪਿੰਡ ਕੋਟਲੀ ਵਸਾਵਾ ਸਿੰਘ ਜ਼ਿਲ੍ਹਾ ਤਰਨ ਤਾਰਨ ਨੇ ਥਾਣਾ ਵਲਟੋਹਾ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਮੁੰਡੇ ਰਣਜੀਤ ਸਿੰਘ ਜੋ ਖੇਤੀਬਾੜੀ ਕਰਦਾ ਸੀ, ਉਸ ਦੀ ਰਮਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਨਾਲ ਦੋਸਤੀ ਸੀ। ਜਿਸ ਸਬੰਧੀ ਕੁੜੀ ਅਮਨਦੀਪ ਕੌਰ ਦੇ ਪਿਤਾ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਸੁਖਚੈਨ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਵੱਲੋਂ ਬੀਤੇ ਕਰੀਬ 15 ਦਿਨ ਪਹਿਲਾਂ ਉਸਦੇ ਮੁੰਡੇ ਨੂੰ ਰਸਤੇ ਵਿੱਚ ਰੋਕਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਸ ਦਾ ਮੋਬਾਇਲ ਫੋਨ ਖੋਹ ਲਿਆ ਗਿਆ ਸੀ।
ਇਹ ਵੀ ਪੜ੍ਹੋ- ਤਰਨਤਾਰਨ ਦੇ 3 ਪਿੰਡਾਂ ਵੱਲੋਂ ਨਸ਼ਿਆਂ ਖ਼ਿਲਾਫ਼ 'ਜੰਗ' ਦਾ ਆਗਾਜ਼, ਲਿਆ ਵੱਡਾ ਫ਼ੈਸਲਾ
ਜਸਬੀਰ ਕੌਰ ਨੇ ਪੁਲਸ ਨੂੰ ਦੱਸਿਆ ਕਿ ਬੀਤੀ 1 ਅਪ੍ਰੈਲ ਨੂੰ ਸ਼ਾਮ ਸਾਢੇ ਚਾਰ ਵਜੇ ਜਦੋਂ ਉਸ ਦਾ ਮੁੰਡਾ ਘਰੋਂ ਮੋਟਰਸਾਈਕਲ ਲੈ ਕੇ ਬਾਹਰ ਗਿਆ ਸੀ ਅਤੇ ਘਰ ਵਾਪਸ ਨਹੀਂ ਪਰਤਿਆ, ਜਿਸ ਦੀ ਉਹ ਸਾਰੇ ਰਿਸ਼ਤੇਦਾਰ 'ਚ ਭਾਲ ਕਰਦੇ ਰਹੇ ਹਨ। ਜਿਸ ਤੋਂ ਬਾਅਦ ਬੀਤੀ 2 ਅਪ੍ਰੈਲ ਦੀ ਰਾਤ ਰਣਜੀਤ ਸਿੰਘ ਦੀ ਲਾਸ਼ ਪਿੰਡ ਦੇ ਟਿਊਬਵੈੱਲ ਵਾਲੇ ਕਮਰੇ ਤੋਂ ਬਰਾਮਦ ਹੋਈ।
ਇਹ ਵੀ ਪੜ੍ਹੋ- ਅਮਿਤ ਸ਼ਾਹ ਦੇ ਸ਼ਾਰਦਾਪੀਠ ਕਾਰੀਡੋਰ ਦੇ ਸੁਝਾਅ ਨੂੰ POK ਦੀ ਅਸੈਂਬਲੀ ’ਚ ਮਨਜ਼ੂਰੀ ਮਿਲਣ ’ਤੇ ਪਾਕਿ ਚਿੰਤਤ
ਇਸ ਸੰਬੰਧੀ ਥਾਣਾ ਵਲਟੋਹਾ ਦੇ ਮੁਖੀ ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੁੰਡੇ ਦੀ ਮਾਤਾ ਜਸਵੀਰ ਕੌਰ ਦੇ ਬਿਆਨਾਂ ਹੇਠ ਜਸਪਾਲ ਸਿੰਘ ਪੁੱਤਰ ਸੁਖਚੈਨ ਸਿੰਘ, ਸੁਖਚੈਨ ਸਿੰਘ ਪੁੱਤਰ ਮੱਲ ਸਿੰਘ, ਸੁਖਵਿੰਦਰ ਕੌਰ ਪਤਨੀ ਸੁਖਚੈਨ ਸਿੰਘ, ਅਮਰਜੀਤ ਸਿੰਘ ਪੁੱਤਰ ਸੁੱਖਾ ਸਿੰਘ, ਅਤੇ ਕੁਲਵਿੰਦਰ ਕੌਰ ਪਤਨੀ ਜਸਪਾਲ ਸਿੰਘ ਵਾਸੀ ਪਿੰਡ ਕੋਟਲੀ ਵਸਾਵਾ ਸਿੰਘ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਡੇਢ ਮਹੀਨੇ ਪਹਿਲਾਂ ਕਰਾਚੀ ਤੋਂ ਲਾਪਤਾ ਹੋਈ ਨਾਬਾਲਗ ਹਿੰਦੂ ਕੁੜੀ ਲਾਹੌਰ ਤੋਂ ਬਰਾਮਦ
NEXT STORY