ਸਿੱਧਵਾਂ ਬੇਟ (ਚਾਹਲ) : ਬੀਤੀ ਦੇਰ ਰਾਤ ਸ਼ਰਾਬ ਪੀਣ ਸਮੇਂ ਹੋਏ ਝਗੜੇ ਦੌਰਾਨ 2 ਨੌਜਵਾਨਾਂ ਵੱਲੋਂ ਸਿਰ 'ਚ ਬੁਰੀ ਤਰ੍ਹਾਂ ਇੱਟਾਂ ਮਾਰ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੋਰਸੀਆਂ ਮੱਖਣ ਵਿਖੇ ਰਾਮ ਲਛਮਣ ਰਾਏ (35) ਰਾਜ ਮਿਸਤਰੀ ਦਾ ਕੰਮ ਕਰਦਾ ਸੀ ਤੇ ਉਸੇ ਪਿੰਡ ਦੇ ਹੀ ਰਹਿਣ ਵਾਲੇ ਹਰਵਿੰਦਰ ਸਿੰਘ ਤੇ ਸੰਦੀਪ ਸਿੰਘ ਉਸ ਨਾਲ ਮਜ਼ਦੂਰੀ ਦਾ ਕੰਮ ਕਰਦੇ ਸਨ, ਜੋ ਅਕਸਰ ਸ਼ਾਮ ਸਮੇਂ ਇਕੱਠੇ ਬੈਠ ਕੇ ਸ਼ਰਾਬ ਪੀਦੇਂ ਸਨ।
ਇਹ ਵੀ ਪੜ੍ਹੋ : ਲੁਟੇਰਿਆਂ ਨੇ ਲੁੱਟਣ ਦੀ ਕੀਤੀ ਕੋਸ਼ਿਸ਼ ਤਾਂ ਸਕੂਟਰੀ ਦੇ ਡਿੱਗਣ 'ਤੇ ਲੜਕੀ ਤੇ ਬੱਚੇ ਦੀ ਹੋਈ ਮੌਤ
ਬੀਤੀ ਰਾਤ ਵੀ ਉਹ ਪਿੰਡ ਦੀ ਧਰਮਸ਼ਾਲਾ 'ਚ ਬੈਠੇ ਸ਼ਰਾਬ ਪੀ ਰਹੇ ਸਨ ਤੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿੱਚ ਤਕਰਾਰਬਾਜ਼ੀ ਹੋ ਗਈ। ਗੁੱਸੇ 'ਚ ਆਏ ਹਰਵਿੰਦਰ ਤੇ ਸੰਦੀਪ ਨੇ ਰਾਮ ਲਛਮਣ ਰਾਏ ਦੇ ਸਿਰ ਵਿੱਚ ਇੱਟਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਤੇ ਜਦੋਂ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤਾਂ ਉਸ ਦੇ ਗਲ਼ 'ਚ ਪਾਈ ਹੋਈ ਕਿੱਟ ਦੀ ਰੱਸੀ ਨਾਲ ਉਸ ਦਾ ਗਲ਼ਾ ਘੁੱਟ ਦਿੱਤਾ, ਜਿਸ ਨਾਲ ਰਾਮ ਲਛਮਣ ਰਾਏ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਵੱਡੀ ਕਾਰਵਾਈ, ਸੂਬੇ ਭਰ 'ਚ 110 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ
ਘਟਨਾ ਬਾਰੇ ਪਤਾ ਲੱਗਣ 'ਤੇ ਸਬ-ਡਵੀਜ਼ਨ ਜਗਰਾਓਂ ਦੇ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਅਤੇ ਥਾਣਾ ਸਿੱਧਵਾਂ ਬੇਟ ਦੇ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਮੌਕੇ 'ਤੇ ਪੁੱਜੇ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਕਤਲ ਕਰਨ ਵਾਲੇ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਮ੍ਰਿਤਕ ਦੇ ਭਰਾ ਰਾਜੂ ਰਾਏ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕਤਲ ਕਰਨ ਦੇ ਦੋਸ਼ 'ਚ ਥਾਣਾ ਸਿੱਧਵਾਂ ਬੇਟ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਲੁਟੇਰਿਆਂ ਨੇ ਸਕੂਟਰੀ ਸਵਾਰ ਔਰਤ ਨੂੰ ਲੁੱਟਣ ਦੀ ਕੀਤੀ ਕੋਸ਼ਿਸ਼ ਤਾਂ ਵਾਪਰ ਗਿਆ ਭਾਣਾ, ਕੁੜੀ ਤੇ ਬੱਚੇ ਦੀ ਮੌਤ
NEXT STORY