ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਪਿੰਡ ਡਿਆਲ ਰਾਜਪੂਤਾਂ ਵਿਖੇ ਇਕ ਵਿਅਕਤੀ ਨੂੰ ਆਪਣੇ ਘਰ ਬੁਲਾ ਕੇ ਉਸ ਦਾ ਲੋਹੇ ਦੀ ਸੱਬਲ ਨਾਲ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਬਾਬਤ ਥਾਣਾ ਸਦਰ ਤਰਨਤਾਰਨ ਦੀ ਪੁਲਸ ਵਲੋਂ ਮੁਲਜ਼ਮ ਖ਼ਿਲਾਫ ਕਤਲ ਦਾ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਗਈ ਦਰਖਾਸਤ ਵਿਚ ਅਮਰਜੀਤ ਕੌਰ ਪਤਨੀ ਜਿਊਣ ਸਿੰਘ ਵਾਸੀ ਡਿਆਲ ਰਾਜਪੂਤਾਂ ਨੇ ਦੱਸਿਆ ਕਿ ਉਸ ਦਾ ਪਤੀ ਜਿਊਣ ਸਿੰਘ (60) ਬੀਤੀ 18 ਫਰਵਰੀ ਦੀ ਦੁਪਹਿਰ ਨੂੰ ਘਰ ਵਿਚ ਮੌਜੂਦ ਸੀ, ਜਿਸ ਨੂੰ ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਹਰਬੰਸ ਸਿੰਘ ਆਪਣੇ ਘਰ ਬੁਲਾ ਕੇ ਲੈ ਗਿਆ। ਜਦੋਂ ਉਹ ਕਾਫੀ ਸਮਾਂ ਘਰ ਨਾ ਪਰਤਿਆ ਤਾਂ ਉਸ ਵਲੋਂ ਸੁਖਦੇਵ ਸਿੰਘ ਦੇ ਘਰ ਪਹੁੰਚ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਵੱਡੇ ਅਫਸਰ ਨੇ ਦੱਸਿਆ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦਾ ਅਸਲ ਸੱਚ (ਵੀਡੀਓ)
ਉਕਤ ਨੇ ਦੱਸਿਆ ਕਿ ਜਦੋਂ ਉਹ ਸੁਖਦੇਵ ਸਿੰਘ ਦੇ ਘਰ ਪੁੱਜੀ ਤਾਂ ਸੁਖਦੇਵ ਸਿੰਘ ਉਸਦੇ ਪਤੀ ਦੇ ਸਿਰ ਉੱਪਰ ਲੋਹੇ ਦੇ ਸੱਬਲ ਨਾਲ ਵਾਰ ਕਰ ਰਿਹਾ ਸੀ ਅਤੇ ਉਸਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਚੁੱਕਾ ਸੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਸੁਖਦੇਵ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਆਪਣੇ ਪਤੀ ਨੂੰ ਜਦੋਂ ਸਿਵਲ ਹਸਪਤਾਲ ਕੈਰੋਂ ਵਿਖੇ ਲੈ ਕੇ ਪੁੱਜੀ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਬਾਬਤ ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮ੍ਰਿਤਕ ਦੀ ਪਤਨੀ ਅਮਰਜੀਤ ਕੌਰ ਦੇ ਬਿਆਨਾਂ ਹੇਠ ਮੁਲਜ਼ਮ ਸੁਖਦੇਵ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ਪੁਲਸ ਦੀ ਪ੍ਰੈੱਸ ਕਾਨਫਰੰਸ, ਕੀਤੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਹੋਣ ਵਾਲਾ ‘ਸੰਵਾਦ’ ਪ੍ਰੋਗਰਾਮ ਮੁਲਤਵੀ
NEXT STORY