ਮਾਨਸਾ (ਜੱਸਲ) : ਆਪਣੇ ਪੁੱਤਰ ਦਾ ਗਲਾ ਘੁੱਟ ਕੇ ਕਤਲ ਕਰਨ ਉਪਰੰਤ ਇਕ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਸ ਚੌਂਕੀ ਮਾਨਸਾ ਇੰਚਾਰਜ ਜਗਜੀਤ ਸਿੰਘ ਅਤੇ ਹੈਡ ਕਾਂਸਟੇਬਲ ਕੁਲਵੰਤ ਸਿੰਘ ਨੇ ਦੱਸਿਆ ਕਿ ਸੁਖਦੇਵ ਖਾਂ ਪੁੱਤਰ ਨਜੀਰ ਖਾਂ ਵਾਸੀ ਘੁੰਮਣ ਕਲਾਂ ਨੇ ਮੌੜ ਰੇਲਵੇ ਸਟੇਸ਼ਨ ਕੋਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ ਹੈ।
ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਖਦੇਵ ਖਾਂ ਵਲੋਂ ਆਪਣੇ ਪੁੱਤਰ ਬਾਰੂ ਖਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਜਗਤਾਰ ਖਾਂ ਦੇ ਬਿਆਨਾਂ ਦੇ ਆਧਾਰ 'ਤੇ ਰੇਲਵੇ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ ਜਦੋਂ ਕਿ ਕਤਲ ਕਰਨ ਸਬੰਧੀ ਵੱਖਰੀ ਕਾਰਵਾਈ ਪੰਜਾਬ ਪੁਲਸ ਵਲੋਂ ਕੀਤੀ ਜਾ ਰਹੀ ਹੈ।
ਨਸ਼ਿਆਂ ਦੇ ਦਲਦਲ 'ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਸ਼ੁਰੂ ਕੀਤੀ ਨਵੀਂ ਪਹਿਲ
NEXT STORY