ਤਪਾ ਮੰਡੀ, (ਸ਼ਾਮ, ਗਰਗ)- ਪਿੰਡ ਮੋਡ਼ ਨਾਭਾ ਵਿਖੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਮਾਰੂ ਹਥਿਆਰਾਂ ਨਾਲ ਇਕ ਨੌਜਵਾਨ ’ਤੇ ਕਾਤਲਾਨਾ ਹਮਲਾ ਕਰ ਕੇ ਗੰਭੀਰ ਰੂਪ ’ਚ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਸਪਤਾਲ ਤਪਾ ’ਚ ਦਾਖਲ ਜ਼ਖਮੀ ਜਸਵਿੰਦਰ ਸਿੰਘ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ, ਜਿਸ ਨੂੰ ਲੈ ਕੇ ਕਈ ਦਿਨਾਂ ਤੋਂ ਝਗਡ਼ਾ ਚਲਦਾ ਆ ਰਿਹਾ ਸੀ, ਜਿਸ ਦਾ ਕੁਝ ਦਿਨ ਪਹਿਲਾਂ ਕੁਝ ਪਤਵੰਤਿਆਂ ਨੇ ਸਮਝੌਤਾ ਵੀ ਕਰਵਾ ਦਿੱਤਾ ਸੀ। ਬੀਤੇ ਦਿਨੀਂ ਜਦ ਮੇਰਾ ਲਡ਼ਕਾ ਜਸਵਿੰਦਰ ਸਿੰਘ ਖੇਤ ਗਿਆ ਤਾਂ ਪਹਿਲਾਂ ਤੋਂ ਹੀ ਕਾਰ ’ਚ ਬੈਠੇ 5-6 ਵਿਅਕਤੀ ਆਏ ਸਨ ਕਿਉਂਕਿ ਹਮਲਾਵਰਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ’ਤੇ ਲਾ ਦਿੱਤਾ ਸੀ, ਜਿਸ ਦਾ ਜਸਵਿੰਦਰ ਸਿੰਘ ਵਿਰੋਧ ਕਰਦਾ ਸੀ, ਇਸ ਰੰਜਿਸ਼ ਨੂੰ ਲੈ ਕੇ ਹਮਲਾ ਕੀਤਾ ਗਿਆ।
ਹਮਲਾਵਰਾਂ ਨੇ ਗੰਡਾਸਿਆਂ ਅਤੇ ਹੋਰ ਮਾਰੂ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰ ਕੇ ਗੰਭੀਰ ਰੂਪ ’ਚ ਜ਼ਖਮੀ ਕੀਤਾ ਹੈ। ਖੇਤਾਂ ’ਚ ਕੰਮ ਕਰਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ਖਮੀ ਨੌਜਵਾਨ ਨੂੰ ਤਪਾ ਹਸਪਤਾਲ ’ਚ ਦਾਖਲ ਕਰਵਾਇਆ ਪਰ ਹਾਲਤ ਗੰਭੀਰ ਦੇਖਦੇ ਹੋਏ ਜ਼ਖਮੀ ਨੂੰ ਆਦੇਸ਼ ਹਸਪਤਾਲ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ।
ਜਦ ਥਾਣਾ ਮੁਖੀ ਮੈਡਮ ਜਸਵੀਰ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਜ਼ੇਰੇ ਇਲਾਜ ਹੈ ਤੇ ਦੋਸ਼ੀਆਂ ਨੂੰ ਜਲਦੀ ਹੀ ਫਡ਼ ਲਿਆ ਜਾਵੇਗਾ ਅਤੇ ਸਖਤ ਕਾਰਵਾਈ ਕਰ ਕੇ ਕਿਸਾਨ ਨੂੰ ਇਨਸਾਫ ਦਿੱਤਾ ਜਾਵੇਗਾ।
ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਪਦਾਰਥਾਂ ਦੇ 12 ਸੈਂਪਲ ਭਰੇ
NEXT STORY