ਅੰਮ੍ਰਿਤਸਰ (ਸਰਬਜੀਤ) - ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ। ਇਸ ਮਿਊਜ਼ੀਅਮ ਦੇ ਨਿਰਮਾਣ ਦਾ ਬੀੜਾ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਚੁੱਕਿਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਆਰਕੀਟੈਕਟ ਭੇਜਿਆ ਗਿਆ ਅਤੇ ਅਗਲੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਇਆ ਗਿਆ।
ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਮਹਾਂ ਸਕੱਤਰ ਇੰਦਰਜੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਮੀਡੀਆ ਇੰਚਾਰਜ ਸੁਦੀਪ ਸਿੰਘ, ਸੁਮਿਤ ਸਿੰਘ ਕਲਸੀ, ਸੁਪਰਿੰਟੈਂਡੈਂਟ ਦਲਜੀਤ ਸਿੰਘ, ਮੈਨੇਜਰ ਹਰਜੀਤ ਸਿੰਘ ਅਤੇ ਪਪਿੰਦਰ ਸਿੰਘ ਨੇ ਆਰਕੀਟੈਕਟ ਜਨਦੀਪ ਨਾਲ ਮਿਲ ਕੇ ਮਿਊਜ਼ੀਅਮ ਲਈ ਨਿਰਧਾਰਿਤ ਸਥਾਨ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਮਿਊਜ਼ੀਅਮ ਲਈ ਨਿਰਧਾਰਿਤ ਸਾਈਟ ਦੀ ਸੇਵਾ ਪਟਿਆਲਾ ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਜੀ ਵੱਲੋਂ ਕਰਵਾਈ ਗਈ ਹੈ। ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਅਹਿਮ ਪ੍ਰਾਜੈਕਟ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ UPSC ਟਾਪਰ ਰਸਨੀਤ ਕੌਰ ਦਾ ਸਨਮਾਨ
NEXT STORY