ਚੰਡੀਗੜ੍ਹ: ਕਾਂਗਰਸੀ ਆਗੂ ਪਰਗਟ ਸਿੰਘ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਹੋ ਰਹੇ ਵਤੀਰੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਨੂੰ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ SSP ਦਫ਼ਤਰ ਦੇ ਬਾਹਰ ਬੈਠਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਵਿਸ਼ਾ ਹੈ।
ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ
ਪਰਗਟ ਸਿੰਘ ਨੇ ਕਿਹਾ ਕਿ ਇਹ ਸਥਿਤੀ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਅਨੁਸਾਰ, ਇੱਕ ਪਾਸੇ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਦੀ ਰਫ਼ਤਾਰ ਨੂੰ ਲੈ ਕੇ ਪਹਿਲਾਂ ਹੀ ਸਵਾਲ ਉੱਠ ਰਹੇ ਹਨ, ਅਤੇ ਦੂਜੇ ਪਾਸੇ ਪਰਿਵਾਰ ਵੱਲੋਂ ਕਾਰੋਬਾਰੀ ਧੋਖਾਧੜੀ ਬਾਰੇ ਦਿੱਤੀ ਗਈ ਸ਼ਿਕਾਇਤ 'ਤੇ ਵੀ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।
ਪਰਿਵਾਰ ਨੂੰ ਪ੍ਰੇਸ਼ਾਨ ਕਰਨ ਦੇ ਇਲਜ਼ਾਮ
ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸ਼ਿਕਾਇਤ 'ਤੇ ਕਾਰਵਾਈ ਨਾ ਕਰਨਾ ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਇੱਕ ਦੁਖੀ ਪਰਿਵਾਰ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਿਆ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।
DGP ਅਤੇ ਸਰਕਾਰ ਨੂੰ ਅਪੀਲ
ਪਰਗਟ ਸਿੰਘ ਨੇ ਪੰਜਾਬ ਸਰਕਾਰ ਅਤੇ DGP ਪੰਜਾਬ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਤੁਰੰਤ ਗੰਭੀਰਤਾ ਨਾਲ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸ਼ਿਕਾਇਤ ਤੁਰੰਤ ਦਰਜ ਕੀਤੀ ਜਾਵੇ ਤੇ ਇਸ ਮਾਮਲੇ ਵਿੱਚ ਨਿਰਪੱਖ ਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਤਮਸਤਕ ਹੋਏ ਸਪੇਨ ਦੇ ਰਾਜਦੂਤ
NEXT STORY