ਮੋਗਾ (ਓਂਕਾਰ) - ਮੋਗਾ ਦੇ ਸੀ.ਆਈ.ਏ. ਸਟਾਫ ਨੇ ਗੈਂਗਸਟਰ ਨਾਲ ਸਬੰਧਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਉਕਤ ਮੁਲਜ਼ਮਾਂ ਨੂੰ ਸੀ.ਆਈ.ਏ. ਟੀਮ ਦੇ ਅਧਿਕਾਰੀਆਂ ਨੇ ਮੁਹਾਲੀ ਨੰਬਰ ਸਕਾਰਪੀਓ ਪੀ.ਬੀ. 65 ਈ 0222 ਸਮੇਤ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਤੋਂ 3 ਪਿਸਤੌਲ 32 ਬੋਰ, 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ’ਚ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰ ਦਿੱਤੀ ਹੈ। ਪੁਲਸ ਨਾਕੇਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਦੱਸ ਦੇਈਏ ਕਿ ਬੀਤੇ ਦਿਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੇ ਮਾਮਲੇ 'ਚ ਪਿਤਾ ਬਲਕੌਰ ਸਿੰਘ ਦੇ ਬਿਆਨਾਂ 'ਤੇ ਮਾਨਸਾ ਪੁਲਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਪੁਲਸ ਨੂੰ ਦਰਜ ਕਰਵਾਈ ਐੱਫ. ਆਈ. ਆਰ. 'ਚ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਕਈ ਗੈਂਗਸਟਰ ਉਨ੍ਹਾਂ ਦੇ ਪੁੱਤਰ ਨੂੰ ਫ਼ਿਰੌਤੀ ਲਈ ਧਮਕੀਆਂ ਦਿੰਦੇ ਸਨ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੂਰੇ ਦੇਸ਼ ਵਿਚ ਰੋਸ ਦੀ ਲਹਿਰ ਫੈਲ ਗਈ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੀ ਦੁੱਖ ਭਰੀ ਚਿੱਠੀ, ਆਖੀਆਂ ਵੱਡੀਆਂ ਗੱਲਾਂ
NEXT STORY