ਨਾਭਾ (ਜਗਨਾਰ)—ਸਿੱਖ ਕੌਮ ਵਲੋਂ ਜਿੱਥੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉਥੇ ਮੁਸਲਮਾਨ ਭਾਈਚਾਰੇ ਵੱਲੋਂ ਵੀ ਲੱਡੂ ਵੰਡ ਕੇ ਇਹ ਦਿਹਾੜਾ ਮਨਾਇਆ ਜਾ ਰਿਹਾ ਹੈ। ਸਰਪੰਚ ਮੁਸਤਾਕ ਅਲੀ ਕਿੰਗ ਪ੍ਰਧਾਨ ਭਾਈ ਮਰਦਾਨਾ ਜੀ ਵੇਲਫੇਅਰ ਸੋਸਾਇਟੀ (ਰਜਿ) ਦੀ ਅਗਵਾਈ 'ਚ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਭੋਗ ਉਪਰੰਤ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਸਮੁੱਚੀ ਮਾਨਵਤਾ ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਇਸ ਮੌਕੇ ਮੈਨੇਜਰ ਗੁਰਦੁਆਰਾ ਸਾਹਿਬ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਭਾਈਚਾਰੇ ਤੋਂ ਇਲਾਵਾ ਮੁਸਲਮਾਨ ਭਾਈਚਾਰੇ ਅਤੇ ਹਿੰਦੂ ਭਾਈਚਾਰੇ ਦੇ ਲੋਕ ਮੌਜੂਦ ਸਨ । ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਸ਼ਤਾਬਦੀਆਂ ਮੌਕੇ ਹੋਣ ਵਾਲੇ ਖਰਚ 'ਤੇ ਜਾਣੋ ਕੀ ਬੋਲੇ ਗਿਆਨੀ ਹਰਪ੍ਰੀਤ ਸਿੰਘ (ਵੀਡੀਓ)
NEXT STORY