ਨਵੀਂ ਦਿੱਲੀ/ਜਲੰਧਰ: ਅੱਜ ਪੂਰੇ ਦੇਸ਼ ਭਰ ’ਚ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੀਤੀ ਜਾ ਰਹੀ ਹੈ। ਇਸ ਟਰੈਟਰ ਪਰੇਡ ਦਾ ਦਿੱਲੀ ਦੇ ਮੁਸਲਮਾਨ ਭਾਈਚਾਰੇ ਵਲੋਂ ਕਿਸਾਨਾਂ ਦਾ ਦਿਲ ਖੋਲ੍ਹ ਕੇ ਸੁਆਗਤ ਕੀਤਾ ਜਾ ਰਿਹਾ ਹੈ। ਮੁਸਲਮਾਨਾਂ ਵਲੋਂ ਕਿਸਾਨਾਂ ਲਈ ਰਸਤੇ ’ਚ ਜਲ ਛਕਾਉਣ ਦੀ ਸੇਵਾ ਕੀਤੀ ਗਈ। ਦੱਸਣਯੋਗ ਹੈ ਕਿ ਦੇਸ਼ ਦੇ ਸੁਤੰਤਰਤਾ ਅਤੇ ਗਣਤੰਤਰ ਦਿਹਾੜੇ ਮੌਕੇ ਸੈਨਿਕਾਂ ਵਲੋਂ ਹਰ ਵਰ੍ਹੇ ਪਰੇਡ ਕੀਤੀ ਜਾਂਦੀ ਹੈ ਪਰ ਇਸ ਵਰ੍ਹੇ ਇਹ ਪਹਿਲੀ ਵਾਰ ਹੋਵੇਗਾ ਜਦੋਂ ਦੇਸ਼ ਦੇ ਸੈਨਿਕਾਂ ਦੇ ਨਾਲ-ਨਾਲ ਦੇਸ਼ ਦੇ ਕਿਸਾਨ ਵੀ ਕੌਮੀ ਰਾਜਧਾਨੀ ਦਿੱਲੀ ਵਿਖੇ ਪਰੇਡ ਕਰਨਗੇ।
ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਮਾਰਚ ’ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਤਸਵੀਰਾਂ
ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕਿਸਾਨ ਅੰਦੋਲਨ ਦੇ ਖ਼ਾਤਮੇ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਹੁਣ ਤੱਕ 11ਵੇਂ ਗੇੜ੍ਹ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ ਪਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਕਾਨੂੰਨ ਬਾਰੇ ਹਾਲੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ। ਅਖੀਰਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਮੁਤਾਬਕ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਿਤ ਪ੍ਰੋਗਰਾਮ ਮੁਤਾਬਕ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ’ਚ ਮਨਪ੍ਰੀਤ ਬਾਦਲ ਨੇ ਲਹਿਰਾਇਆ ਤਿਰੰਗਾ
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।
ਰੇਲ ਮੰਤਰਾਲੇ ਦਾ ਵੱਡਾ ਫ਼ੈਸਲਾ, 115 ਟਰੇਨਾਂ ਚਲਾਉਣ ਦੀ ਮਨਜ਼ੂਰੀ
NEXT STORY