ਜਲੰਧਰ (ਸੋਨੂੰ ਮਹਾਜਨ) : ਜਲੰਧਰ ਦੇ ਮਸ਼ਹੂਰ ਬਾਜ਼ਾਰ ਮਾਈ ਹੀਰਾਂ ਗੇਟ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਲੋਕਾਂ ਨੇ ਕੂੜੇ ਦੇ ਢੇਰ ’ਤੇ ਇਕ ਕੰਕਾਲ ਪਿਆ ਦੇਖਿਆ। ਇਸ ਦੌਰਾਨ ਲੋਕਾਂ ਵਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਏ. ਐੱਸ. ਆਈ. ਬਿੰਦਰ ਸਿੰਘ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਏ. ਐੱਸ. ਆਈ. ਬਿੰਦਰ ਸਿੰਘ ਨੇ ਦੱਸਿਆ ਕਿ ਕੰਕਾਲ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਫਿਲਹਾਲ ਇਸ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਹ ਅਸਲੀ ਹੈ ਜਾਂ ਨਕਲੀ। ਜਿਸ ਨੂੰ ਜਾਂਚ ਲਈ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ : ਨਾਜਾਇਜ਼ ਸੰਬੰਧਾਂ ਦੇ ਸ਼ੱਕ ਨੇ ਤਬਾਹ ਕੀਤਾ ਪਰਿਵਾਰ, ਪਤਨੀ ਦਾ ਕਤਲ ਕਰ ਰਾਤੋ-ਰਾਤ ਕਰ ਦਿੱਤਾ ਸਸਕਾਰ

ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਇਸ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਕੰਕਾਲ ਇਥੇ ਆਇਆ ਕਿਵੇਂ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਮਾਈ ਹੀਰਾਂ ਗੇਟ ਜਲੰਧਰ ਦਾ ਮਸ਼ਹੂਰ ਬਾਜ਼ਾਰ ਹੈ ਅਤੇ ਇਥੇ ਹਰ ਸਮੇਂ ਵੱਡੀ ਭੀੜ ਰਹਿੰਦੀ ਹੈ ਅਤੇ ਪੁਲਸ ਦੀ ਨਫ਼ਰੀ ਵੀ ਲਗਭਗ ਹਰ ਸਮੇਂ ਰਹਿੰਦੀ ਹੈ। ਅਜਿਹੇ ਵਿਚ ਇਸ ਜਗ੍ਹਾ ’ਤੇ ਕਿਸੇ ਵਲੋਂ ਕੰਕਾਲ ਸੁੱਟਣਾ ਵੀ ਪੁਲਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।
ਇਹ ਵੀ ਪੜ੍ਹੋ : 14 ਸਾਲਾ ਦੋਹਤੀ ਨੇ ਖੋਲ੍ਹੀ ਨਾਨੇ ਦੀ ਕਰਤੂਤ, ਸੁਣ ਹੈਰਾਨ ਰਹਿ ਗਈ ਮਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪਟਿਆਲਾ-ਫਤਿਹਗੜ੍ਹ ਸਾਹਿਬ ਤੇ ਮੋਰਿੰਡਾ ਰੋਡ ਨੂੰ ਫੋਰਲੇਨ ਕੀਤਾ ਜਾਵੇ : ਚੰਦੂਮਾਜਰਾ
NEXT STORY