ਜਲੰਧਰ (ਵੈੱਬ ਡੈਸਕ)- ਬੱਚਿਆਂ ਦੇ ਮਨਪਸੰਦ ਯੂ-ਟਿਊਬ ਚੈਨਲ Pinkoo Tv ਵੱਲੋਂ ਇਕ ਨਵੀਂ ਅਤੇ ਦਿਲਚਸਪ ਵੀਡੀਓ ਸਾਂਝੀ ਕੀਤੀ ਗਈ ਹੈ, ਜਿਸ 'ਚ ਬੱਚਿਆਂ ਨੂੰ ਕਾਗਜ਼ ਦੀਆਂ ਕਿਸ਼ਤੀਆਂ ਬਣਾਉਣ ਅਤੇ ਉਨ੍ਹਾਂ ਨੂੰ ਪਾਣੀ ਦੀਆਂ ਲਹਿਰਾਂ 'ਚ ਤਾਰਨ ਦਾ ਅਨੰਦ ਮਾਣਦੇ ਵਿਖਾਇਆ ਗਿਆ ਹੈ। ਵੀਡੀਓ ਨੂੰ ਵੇਖ ਕੇ ਤੁਹਾਨੂੰ ਵੀ ਤੁਹਾਡਾ ਬਚਪਨ ਯਾਦ ਆ ਜਾਵੇਗਾ।

ਪਿੰਕੂ ਟੀ. ਵੀ. ਵੱਲੋਂ ਬਣਾਈ ਵੀਡੀਓ 'ਚ ਬੱਚਿਆਂ ਨੂੰ ਉਤਸ਼ਾਹਤ ਕਰਦਿਆਂ ਜਲਦੀ-ਜਲਦੀ ਕਾਗਜ਼ ਲੈ ਕੇ ਆਉਣ ਅਤੇ ਨਹਿਰ ਦੇ ਕਿਨਾਰੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ। ਵੀਡੀਓ ਰਾਹੀਂ ਇਹ ਵਿਖਾਇਆ ਗਿਆ ਹੈ ਕਿ ਕਿਵੇਂ ਰੰਗਦਾਰ ਕਾਗਜ਼ਾਂ ਨਾਲ ਸੋਹਣੀਆਂ ਕਿਸ਼ਤੀਆਂ ਬਣਾ ਕੇ ਉਨ੍ਹਾਂ ਨੂੰ ਨਹਿਰ ਦੇ ਵਗਦੇ ਪਾਣੀ 'ਚ ਤਾਰਿਆ ਜਾ ਸਕਦਾ ਹੈ। ਇਹ ਕਿਸ਼ਤੀਆਂ ਲਹਿਰਾਂ ਦੇ ਨਾਲ-ਨਾਲ ਬਹੁਤ ਤੇਜ਼ੀ ਨਾਲ ਅੱਗੇ ਵਧਦੀਆਂ ਹਨ ਅਤੇ ਇੱਧਰ-ਉੱਧਰ ਜਾਂਦੀਆਂ ਹੋਈਆਂ ਲਹਿਰਾਂ ਦੇ ਪਾਰ ਪਹੁੰਚ ਜਾਂਦੀਆਂ ਹਨ। ਵੀਡੀਓ 'ਚ ਇਹ ਵੀ ਦੱਸਿਆ ਗਿਆ ਹੈ ਕਿ ਬੱਚੇ ਇਨ੍ਹਾਂ ਕਿਸ਼ਤੀਆਂ ਦੇ ਪਿੱਛੇ-ਪਿੱਛੇ ਭੱਜਦੇ ਹਨ ਪਰ ਫਿਰ ਵੀ ਇਹ ਕਿਸ਼ਤੀਆਂ ਇੰਨੀਆਂ ਤੇਜ਼ ਹੁੰਦੀਆਂ ਹਨ ਕਿ ਅਸਾਨੀ ਨਾਲ ਹੱਥ ਨਹੀਂ ਆਉਂਦੀਆਂ। ਇਸ ਦੌਰਾਨ ਬੱਚੇ ਨਹਿਰ ਵਿਚ ਕਾਗਜ਼ਾਂ ਦੀਆਂ ਜਾਂਦੀਆਂ ਕਿਸ਼ਤੀਆਂ ਵੇਖ ਕੇ ਖ਼ੂਬ ਆਨੰਦ ਮਾਨਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! 22, 23, 25 ਤੇ 26 ਨੂੰ ਪਵੇਗਾ ਮੀਂਹ, ਨਵੀਂ ਅਪਡੇਟ ਹੋ ਗਈ ਜਾਰੀ
ਜ਼ਿਕਰਯੋਗ ਹੈ ਕਿ 'ਪਿੰਕੂ-ਟੀ. ਵੀ' ਇਕ ਪੰਜਾਬੀ-ਭਾਸ਼ਾ ਵਾਲਾ ਬੱਚਿਆਂ ਲਈ ਸਮਰਪਿਤ ਪਹਿਲਾ 3-ਡੀ ਐਨੀਮੇਸ਼ਨ ਯੂ-ਟਿਊਬ ਚੈਨਲ ਹੈ, ਜੋਕਿ ਰੰਗ-ਬਿਰੰਗੇ ਐਨੀਮੇਟਿਡ ਵੀਡੀਓਜ਼, ਦਿਲਚਸਪ ਕਹਾਣੀਆਂ, ਰਾਈਮਸ ਅਤੇ ਨੈਤਿਕ ਸਿੱਖਿਆ ਵਾਲੀ ਸਮੱਗਰੀਆਂ ਰਾਹੀਂ ਬੱਚਿਆਂ ਨੂੰ ਮਨੋਰੰਜਨ ਅਤੇ ਸਿੱਖਿਆ ਦੋਹਾਂ ਦਾ ਪ੍ਰਦਾਨ ਕਰਦਾ ਹੈ। ਇਸ ਦੀਆਂ ਵੀਡੀਓਜ਼ 'ਚ ਅਕਸਰ ਪੰਜਾਬੀ ਲੋਕ-ਕਹਾਣੀਆਂ, ਨੈਤਿਕ ਪਾਠ ਅਤੇ ਦਿਲਚਸਪ ਗੱਲਾਂ ਵੇਖਣ ਨੂੰ ਮਿਲਦੀਆਂ ਹਨ, ਜੋ ਬੱਚਿਆਂ ਦੀ ਸੋਚ ਨੂੰ ਉਤਸ਼ਾਹਤ ਕਰਦੀਆਂ ਹਨ।

ਚੈਨਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨਾ, ਉਨ੍ਹਾਂ ਨੂੰ ਚੰਗੀਆਂ ਆਦਤਾਂ ਅਤੇ ਨੈਤਿਕ ਮੁੱਲਾਂ ਦੀ ਸਿੱਖਿਆ ਦੇਣਾ ਅਤੇ ਉਨ੍ਹਾਂ ਦੀ ਕਲਪਨਾ-ਸ਼ਕਤੀ ਨੂੰ ਵਧਾ ਦੇਣਾ ਸ਼ਾਮਲ ਹੈ। ਇਸ ਦੀ ਸਮੱਗਰੀ ਵੇਖ ਕੇ ਬੱਚੇ, ਦੋਸਤੀ, ਸੱਚਾਈ, ਸਹਿਯੋਗ ਵਰਗੇ ਗੁਣਾਂ ਨੂੰ ਅਪਣਾ ਸਕਦੇ ਹਨ ਅਤੇ ਚੰਗੀ ਸੋਚ ਵਾਲੀਆਂ ਕਈ ਤਰ੍ਹਾਂ ਦੀਆਂ ਨਵੀਆਂ ਗੱਲਾਂ ਨੂੰ ਸਿੱਖ ਸਕਦੇ ਹਨ। ਮਾਪਿਆਂ ਵੱਲੋਂ ਵੀ ਅਜਿਹੇ ਚੈਨਲਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਇਹ ਬੱਚਿਆਂ ਨੂੰ ਸੁਰੱਖਿਅਤ ਅਤੇ ਸਕਾਰਾਤਮਕ ਸਮੱਗਰੀ ਪ੍ਰਦਾਨ ਕਰਦੇ ਹਨ। ਪਿੰਕੂ ਟੀ. ਵੀ. ਆਉਣ ਵਾਲੇ ਸਮੇਂ ਵਿੱਚ ਬੱਚਿਆਂ ਦੇ ਡਿਜੀਟਲ ਸਿੱਖਿਆ ਦੇ ਖੇਤਰ ਵਿਚ ਹੋਰ ਵੀ ਨਵੇਂ ਪ੍ਰਯੋਗ ਕਰਨ ਦੀ ਤਿਆਰੀ ਵਿਚ ਹੈ।
ਇਹ ਵੀ ਪੜ੍ਹੋ: DM ਗਗਨਦੀਪ ਖ਼ੁਦਕੁਸ਼ੀ ਮਾਮਲੇ 'ਚ ਮਜੀਠੀਆ ਨੇ ਖੋਲ੍ਹੇ ਵੱਡੇ ਰਾਜ਼, ਚਿੱਠੀਆਂ ਲਿਆਂਦੀਆਂ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼
NEXT STORY