ਅੰਮ੍ਰਿਤਸਰ (ਆਰ. ਗਿੱਲ)- ਅੰਮ੍ਰਿਤਸਰ ’ਚ ਹੋਏ ਸਨਸਨੀਖੇਜ਼ ਕਤਲ ਕਾਂਡ ਦੇ ਮਾਮਲੇ ’ਚ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਆਸਟ੍ਰੇਲੀਆ ਤੋਂ ਪਰਿਵਾਰਕ ਸਮਾਗਮ ’ਚ ਸ਼ਾਮਲ ਹੋਣ ਆਈ ਐੱਨ.ਆਰ.ਆਈ. ਔਰਤ ਪ੍ਰਭਜੋਤ ਕੌਰ ਦੀ ਹੋਟਲ ਦੇ ਕਮਰੇ ’ਚ ਮਿਲੀ ਲਾਸ਼ ਦੇ ਮਾਮਲੇ ’ਚ ਪੁਲਸ ਨੇ ਮੁਲਜ਼ਮ ਪਤੀ ਮਨਦੀਪ ਸਿੰਘ ਢਿੱਲੋਂ ਨੂੰ ਰਾਜਸਥਾਨ ਦੇ ਸ੍ਰੀਗੰਗਾਨਗਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ
ਜ਼ਿਕਰਯੋਗ ਹੈ ਕਿ ਪ੍ਰਭਜੋਤ ਕੌਰ, ਜੋ ਗੁਰਦਾਸਪੁਰ ਜ਼ਿਲੇ ਦੇ ਪਿੰਡ ਵੜੈਚ ਦੀ ਰੂਪ ਰੇਖਾ ਸੀ, ਇਕ ਹਫ਼ਤਾ ਪਹਿਲਾਂ ਆਪਣੇ ਪਤੀ ਅਤੇ ਸੱਤ ਮਹੀਨਿਆਂ ਦੇ ਬੇਟੇ ਨਾਲ ਭਾਰਤ ਆਈ ਸੀ। ਪਰਿਵਾਰ ਅਨੁਸਾਰ ਪਤੀ ਉਸ ਨੂੰ ਘੁੰਮਾਉਣ ਦੇ ਬਹਾਨੇ ਅੰਮ੍ਰਿਤਸਰ ਦੇ ਕੋਰਟ ਰੋਡ ਸਥਿਤ ਇਕ ਹੋਰ ਹੋਟਲ ’ਚ ਲੈ ਗਿਆ। ਰਾਤ ਸਮੇਂ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪਤੀ ਨੇ ਕਿਰਚ (ਤੇਜ਼ਧਾਰ ਹਥਿਆਰ) ਨਾਲ ਪ੍ਰਭਜੋਤ ਦੇ ਪੇਟ ਅਤੇ ਗਰਦਨ ’ਤੇ ਕਈ ਵਾਰ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਤੋਂ ਬਾਅਦ ਲਾਸ਼ ਨੂੰ ਬਿਸਤਰ ਦੇ ਹੇਠਾਂ ਛੁਪਾ ਕੇ ਮੁਲਜ਼ਮ ਫ਼ਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਦਾ ਵੱਡੀ ਚੇਤਾਵਨੀ: ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦਾ ਅਲਰਟ ਜਾਰੀ
ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਤੀ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਅਕਸਰ ਝਗੜਾ ਰਹਿੰਦਾ ਸੀ। ਮ੍ਰਿਤਕਾ ਦੇ ਪਿਤਾ ਅਤੇ ਭਰਾ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮ ਲਈ ਸਖ਼ਤ ਸਜ਼ਾ ਦੀ ਅਪੀਲ ਕੀਤੀ ਹੈ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਤਲ ’ਚ ਵਰਤਿਆ ਹਥਿਆਰ ਬਰਾਮਦ ਕੀਤਾ ਜਾ ਸਕੇ। ਇਸ ਘਟਨਾ ਨੇ ਐੱਨ.ਆਰ.ਆਈ. ਪਰਿਵਾਰਾਂ ਅਤੇ ਇਲਾਕੇ ’ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਗੈਰਕਾਨੂੰਨੀ ਹਥਿਆਰਾਂ ਦਾ ਨੈੱਟਵਰਕ ਬੇਨਕਾਬ, 6 ਪਿਸਤੌਲ ਸਮੇਤ 2 ਤਸਕਰ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਪੰਜਾਬ ਕੇਸਰੀ' ਦੇ ਹੱਕ ’ਚ ਸਮਾਜ ਸੇਵੀ ਸੰਸਥਾਵਾਂ, ਕਾਰੋਬਾਰੀਆਂ ਅਤੇ ਕਾਂਗਰਸ ਆਗੂਆਂ ਨੇ ਬੁਲੰਦ ਕੀਤੀ ਆਵਾਜ਼
NEXT STORY